ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਦੇ ਕਮਜ਼ੋਰ ਰੁਖ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਦੇ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਘਰੇਲੂ ਬਾਜ਼ਾਰਾਂ ਵਿਚ ਲਗਾਤਾਰ ਦੂਜੇ ਦਿਨ ਗਿਰਾਵਟ ਦਰਜ ਕੀਤੀ ਗਈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 490.44 ਅੰਕ ਡਿੱਗ ਕੇ 65,386.58 'ਤੇ ਖੁੱਲ੍ਹਿਆ। ਨਿਫਟੀ 137.5 ਅੰਕ ਡਿੱਗ ਕੇ 19,533.60 'ਤੇ ਆ ਗਿਆ। ਸੈਂਸੈਕਸ ਦੀਆਂ ਕੰਪਨੀਆਂ ਵਿੱਚ ਟਾਟਾ ਸਟੀਲ, ਜੇਐੱਸਡਬਲਯੂ ਸਟੀਲ, ਪਾਵਰ ਗਰਿੱਡ, ਬਜਾਜ ਫਾਈਨਾਂਸ, ਟਾਟਾ ਮੋਟਰਜ਼, ਬਜਾਜ ਫਿਨਸਰਵ ਅਤੇ ਮਹਿੰਦਰਾ ਐਂਡ ਮਹਿੰਦਰਾ ਦੇ ਸ਼ੇਅਰਾਂ ਵਿੱਚ ਗਿਰਾਵਟ ਆਈ।
ਇਹ ਵੀ ਪੜ੍ਹੋ - ਮੋਦੀ ਸਰਕਾਰ ਨੇ ਖ਼ੁਸ਼ ਕੀਤੇ ਮੁਲਾਜ਼ਮ, ਦੀਵਾਲੀ 'ਤੇ ਦਿੱਤਾ ਵੱਡਾ ਤੋਹਫ਼ਾ
ਇੰਡਸਇੰਡ ਬੈਂਕ ਅਤੇ ਆਈਟੀਸੀ ਦੇ ਸ਼ੇਅਰ ਮੁਨਾਫੇ ਵਿੱਚ ਸਨ। ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਾਪਾਨ ਦਾ ਨਿੱਕੇਈ, ਦੱਖਣੀ ਕੋਰੀਆ ਦਾ ਕੋਸਪੀ ਅਤੇ ਹਾਂਗਕਾਂਗ ਦਾ ਹੈਂਗ ਸੇਂਗ 'ਚ ਗਿਰਾਵਟ ਦਰਜ ਕੀਤੀ ਗਈ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਵੀ ਨਕਾਰਾਤਮਕ ਰੁਖ ਨਾਲ ਬੰਦ ਹੋਏ ਹਨ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.52 ਫ਼ੀਸਦੀ ਡਿੱਗ ਕੇ 91.02 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 1,831.84 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ - 76 ਹਜ਼ਾਰ ਰੁਪਏ 'ਚ ਆਨਲਾਈਨ ਮੰਗਵਾਇਆ ਲੈਪਟਾਪ, ਬਾਕਸ ਖੋਲ੍ਹਿਆ ਤਾਂ ਹੱਕਾ-ਬੱਕਾ ਰਹਿ ਗਿਆ ਪਰਿਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੇਦਾਂਤਾ ਚਿੱਪ ਪਲਾਂਟ ਲਗਾਉਣ ਦੀ ਯੋਜਨਾ 'ਤੇ ਡਟਿਆ, ਜਾਪਾਨੀ ਕੰਪਨੀਆਂ ਨਾਲ ਸਾਂਝੇਦਾਰੀ ਦੀ ਗੱਲਬਾਤ ਜਾਰੀ
NEXT STORY