ਚੰਡੀਗੜ੍ਹ : ਖ਼ਰਾਬ ਮੌਸਮ ਕਾਰਨ ਫ਼ਸਲਾਂ ਦੇ ਖ਼ਰਾਬ ਹੋਣ ਦੇ ਬਾਵਜੂਦ ਇਸ ਸਾਲ ਪੰਜਾਬ ਵਿੱਚ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਖਰੀਦ ਵਧ ਕੇ 1.20 ਕਰੋੜ ਟਨ ਹੋਣ ਦੀ ਸੰਭਾਵਨਾ ਹੈ। ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਫਸਲ ਦੀ ਆਮਦ ਨੂੰ ਦੇਖਦੇ ਹੋਏ ਪੰਜਾਬ ਵਿੱਚ 1.20 ਕਰੋੜ ਟਨ ਕਣਕ ਦੀ ਖਰੀਦ ਹੋਣ ਦੀ ਉਮੀਦ ਹੈ। ਪਿਛਲੇ ਸਾਲ ਕਣਕ ਦੀ ਖਰੀਦ 96.47 ਲੱਖ ਟਨ ਹੋਈ ਸੀ। ਪਿਛਲੇ ਸੀਜ਼ਨ ਮਾਰਚ ਦੌਰਾਨ ਅਚਾਨਕ ਗਰਮੀ ਵਧਣ ਕਾਰਨ ਫ਼ਸਲ 'ਤੇ ਮੌਸਮ ਦਾ ਮਾੜਾ ਅਸਰ ਪਿਆ ਹੈ।
ਇਹ ਵੀ ਪੜ੍ਹੋ : ਅਕਸ਼ੈ ਤ੍ਰਿਤੀਆ 'ਤੇ ਦਿੱਲੀ 'ਚ ਇਕ ਦਿਨ 'ਚ ਵਿਕਿਆ 250 ਕਰੋੜ ਰੁਪਏ ਦਾ ਸੋਨਾ
ਇਸ ਸਾਲ ਮਾਰਚ ਅਤੇ ਅਪ੍ਰੈਲ ਵਿੱਚ ਬੇਮੌਸਮੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਨੇ ਪੰਜਾਬ ਦੇ ਫਾਜ਼ਿਲਕਾ, ਮੁਕਤਸਰ, ਮੋਗਾ ਅਤੇ ਪਟਿਆਲਾ ਜ਼ਿਲਿਆਂ ਸਮੇਤ ਕਈ ਥਾਵਾਂ 'ਤੇ ਕਣਕ ਅਤੇ ਹੋਰ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਸੂਬੇ ਦੀ ਕੁੱਲ 34.90 ਲੱਖ ਹੈਕਟੇਅਰ ਫ਼ਸਲ ਵਿੱਚੋਂ ਕਰੀਬ 14 ਲੱਖ ਹੈਕਟੇਅਰ ਫ਼ਸਲ ਖ਼ਰਾਬ ਮੌਸਮ ਨਾਲ ਪ੍ਰਭਾਵਿਤ ਹੋਈ ਹੈ।
ਹਾਲਾਂਕਿ, ਰਾਜ ਦੇ ਖੇਤੀਬਾੜੀ ਵਿਭਾਗ ਨੇ ਫਸਲਾਂ ਦੀ ਕਟਾਈ ਦੇ ਪ੍ਰਯੋਗਾਂ ਦੌਰਾਨ ਔਸਤਨ ਝਾੜ 47.24 ਕੁਇੰਟਲ ਪ੍ਰਤੀ ਹੈਕਟੇਅਰ ਜਾਂ 19 ਕੁਇੰਟਲ ਪ੍ਰਤੀ ਏਕੜ ਦਾ ਅਨੁਮਾਨ ਲਗਾਇਆ ਹੈ। ਇਸ ਦੇ ਨਤੀਜਿਆਂ ਨਾਲ ਵਿਭਾਗ ਨੂੰ 160-165 ਲੱਖ ਟਨ ਕਣਕ ਦਾ ਉਤਪਾਦਨ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਗਲੋਬਲ ਸਹਿਮਤੀ ਤੋਂ ਬਿਨਾਂ ਕ੍ਰਿਪਟੋ ਦੇ ਨਿਯਮਾਂ ਦਾ ਕੋਈ ਫਾਇਦਾ ਨਹੀਂ ਹੋਵੇਗਾ: ਸੀਤਾਰਮਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 82.08 'ਤੇ ਖੁੱਲ੍ਹਿਆ
NEXT STORY