ਨਵੀਂ ਦਿੱਲੀ—ਏਸ਼ੀਆਈ ਅਤੇ ਅਮਰੀਕੀ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਨਾਲ ਅੱਜ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਤੇਜ਼ੀ ਨਾਲ ਹੋਈ ਹੈ। ਕਾਰੋਬਾਰ ਦੀ ਸ਼ੁਰੂਆਤ 'ਚ ਸੈਂਸੈਕਸ 33912.49 ਅੰਕ 'ਤੇ ਅਤੇ ਨਿਫਟੀ 26.20 ਅੰਕ ਭਾਵ 0.25 ਫੀਸਦੀ ਵਧ ਕੇ 10,469.40 'ਤੇ ਖੁੱਲ੍ਹਿਆ ।ਫਿਲਹਾਲ ਸੈਂਸੈਕਸ 30 ਅੰਕਾਂ ਦੇ ਵਾਧੇ ਨਾਲ 33,823 ਦੇ ਪੱਧਰ 'ਤੇ ਅਤੇ ਨਿਫਟੀ ਸਪਾਟ ਹੋ ਕੇ 10,450 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਵਾਧਾ
ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਹਲਕੀ ਖਰੀਦਾਰੀ ਨਜ਼ਰ ਆ ਰਹੀ ਹੈ। ਬੀ.ਐੱਸ.ਈ. ਦਾ ਮਿਡਕੈਪ ਇੰਡੈਕਸ 0.1 ਫੀਸਦੀ ਵਧਿਆ ਹੈ ਜਦਕਿ ਨਿਫਟੀ ਦੇ ਮਿਡਕੈਪ 100 ਇੰਡੈਕਸ 'ਚ ਵੀ 0.1 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਬੀ.ਐੱਸ.ਈ. ਦਾ ਸਮਾਲਕੈਪ ਇੰਡੈਕਸ 0.4 ਫੀਸਦੀ ਤੱਕ ਮਜ਼ਬੂਤ ਹੋਇਆ ਹੈ।
ਬੈਂਕ ਨਿਫਟੀ 'ਚ ਮਾਮੂਲੀ ਤੇਜ਼ੀ
ਫਾਰਮਾ, ਪੀ.ਐੱਸ.ਯੂ ਬੈਂਕ, ਮੈਟਲ, ਕੈਪੀਟਲ ਗੁਡਸ ਅਤੇ ਆਇਲ ਐਂਡ ਗੈਸ ਸ਼ੇਅਰਾਂ 'ਚ ਖਰੀਦਾਰੀ ਦਿਸ ਰਹੀ ਹੈ। ਆਟੋ ਅਤੇ ਆਈ.ਟੀ. ਸ਼ੇਅਰਾਂ 'ਚ ਦਬਾਅ ਦੇਖਣ ਨੂੰ ਮਿਲ ਰਿਹਾ ਹੈ। ਬੈਂਕ ਨਿਫਟੀ 0.1 ਫੀਸਦੀ ਦੇ ਮਾਮੂਲੀ ਵਾਧੇ ਨਾਲ 25,350 ਦੇ ਕਰੀਬ ਨਜ਼ਰ ਆ ਰਿਹਾ ਹੈ।
ਟਾਪ ਗੇਨਰਸ
ਓ.ਐੱਨ.ਜੀ.ਸੀ., ਏਸ਼ੀਅਨ ਪੇਂਟਸ, ਇੰਡਸਇੰਡ ਬੈਂਕ, ਡਾ ਰੈੱਡੀਜ਼ ਲੈਬਸ, ਗੇਲ, ਅਦਾਨੀ ਪੋਟਰਸ
ਟਾਪ ਲੂਜਰਸ
ਟਾਟਾ ਮੋਟਰਜ਼,ਐੱਚ.ਸੀ.ਐੱਲ. ਟੇਕ, ਟਾਟਾ ਪਾਵਰ, ਆਈ.ਸੀ.ਆਈ.ਸੀ.ਆਈ. ਬੈਂਕ, ਅੰਬੁਜਾ ਸੀਮੈਂਟ, ਭਾਰਤੀ ਏਅਰਟੈੱਲ, ਬਜਾਜ ਆਟੋ
ਅਮਰੀਕੀ ਬਾਜ਼ਾਰਾਂ ਨੇ ਫਿਰ ਬਣਾਇਆ ਨਵਾਂ ਰਿਕਾਰਡ
NEXT STORY