ਮੁੰਬਈ- ਘਰੇਲੂ ਸ਼ੇਅਰ ਬਾਜ਼ਾਰ ਵਿਚ ਸਕਾਰਾਤਮਕ ਰੁਖ਼ ਅਤੇ ਅਮਰੀਕੀ ਕਰੰਸੀ ਵਿਚ ਕਮਜ਼ੋਰੀ ਦੇ ਮੱਦੇਨਜ਼ਰ ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਦੀ ਮਜਬੂਤੀ ਨਾਲ 74.91 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ।
ਕਾਰੋਬਾਰ ਦੇ ਸ਼ੁਰੂ ਵਿਚ ਰੁਪਿਆ 74.92 ਦੇ ਪੱਧਰ 'ਤੇ ਖੁੱਲ੍ਹਾ ਸੀ ਅਤੇ ਦਿਨ ਵਿਚ ਕਾਰੋਬਾਰ ਦੌਰਾਨ ਇਸ ਨੇ 74.89 ਦੇ ਉੱਚ ਪੱਧਰ ਅਤੇ 75.03 ਦੇ ਹੇਠਲੇ ਪੱਧਰ ਨੂੰ ਛੂਹਿਆ।
ਰੁਪਿਆ ਅੰਤ ਵਿਚ ਅਮਰੀਕੀ ਕਰੰਸੀ ਦੇ ਮੁਕਾਬਲੇ 74.91 ਦੇ ਪੱਧਰ 'ਤੇ ਬੰਦ ਹੋਇਆ, ਜੋ ਪਿਛਲੇ ਬੰਦ ਦੇ ਮੁਕਾਬਲੇ 11 ਪੈਸੇ ਦੀ ਬੜ੍ਹਤ ਨੂੰ ਦਰਸਾਉਂਦਾ ਹੈ। ਸ਼ੁੱਕਰਵਾਰ ਨੂੰ ਰੁਪਿਆ 75.02 ਦੇ ਪੱਧਰ 'ਤੇ ਬੰਦ ਹੋਇਆ ਸੀ।
ਸਟੀਲ ਸਟ੍ਰਿਪਸ ਵ੍ਹੀਲਜ਼ ਨੂੰ 11.25 ਕਰੋੜ ਰੁਪਏ ਦਾ ਮਿਲਿਆ ਆਰਡਰ
NEXT STORY