ਮੁੰਬਈ (ਭਾਸ਼ਾ) - ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸੱਤ ਪੈਸੇ ਵਧ ਕੇ 82.96 'ਤੇ ਪਹੁੰਚ ਗਿਆ। ਗਲੋਬਲ ਬਾਜ਼ਾਰਾਂ ਵਿੱਚ ਅਮਰੀਕੀ ਡਾਲਰ ਦੇ ਕਮਜ਼ੋਰ ਰੁਖ ਅਤੇ ਵਿਦੇਸ਼ੀ ਫੰਡਾਂ ਦੇ ਲਗਾਤਾਰ ਪ੍ਰਵਾਹ ਕਾਰਨ ਨਿਵੇਸ਼ਕਾਂ ਦੀ ਭਾਵਨਾ ਨੂੰ ਹੁਲਾਰਾ ਮਿਲਿਆ ਹੈ। ਵਿਦੇਸ਼ੀ ਮੁੱਦਰਾ ਦੇ ਵਪਾਰੀਆਂ ਨੇ ਕਿਹਾ ਕਿ ਘਰੇਲੂ ਬਾਜ਼ਾਰਾਂ 'ਚ ਨਰਮ ਰੁਖ ਨੇ ਸਥਾਨਕ ਮੁਦਰਾ ਦੇ ਲਾਭ ਨੂੰ ਸੀਮਤ ਕਰ ਦਿੱਤਾ ਹੈ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ ਛੇ ਪੈਸੇ ਦੇ ਵਾਧੇ ਨਾਲ 82.97 ਦੇ ਪੱਧਰ 'ਤੇ ਖੁੱਲ੍ਹਿਆ। ਇਸ ਤੋਂ ਬਾਅਦ ਇਹ 82.95 ਤੋਂ 83.02 ਪ੍ਰਤੀ ਡਾਲਰ ਦੇ ਵਿਚਕਾਰ ਵਪਾਰ ਹੋਇਆ। ਸ਼ੁਰੂਆਤੀ ਸੌਦਿਆਂ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 82.96 'ਤੇ ਪਹੁੰਚ ਗਿਆ, ਜੋ ਪਿਛਲੇ ਬੰਦ ਦੇ ਮੁਕਾਬਲੇ ਸੱਤ ਪੈਸੇ ਦਾ ਵਾਧਾ ਹੈ। ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 83.03 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਸ ਦੌਰਾਨ ਦੁਨੀਆ ਦੀਆਂ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਸਥਿਤੀ ਦਾ ਦਰਸਾਉਣ ਵਾਲਾ ਡਾਲਰ ਸੂਚਕਾਂਕ 0.08 ਫ਼ੀਸਦੀ ਡਿੱਗ ਕੇ 102.10 'ਤੇ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.41 ਫ਼ੀਸਦੀ ਵੱਧ ਕੇ 76.86 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 9,239.42 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਦੇਸ਼ ’ਚ ਗ੍ਰੈਜੂਏਟਾਂ ਵਿਚਾਲੇ ਬੇਰੋਜ਼ਗਾਰੀ ਦਰ ਘਟ ਕੇ 13.4 ਫ਼ੀਸਦੀ ’ਤੇ ਪਹੁੰਚੀ, ਚੰਡੀਗੜ੍ਹ ਰਿਹਾ ਅੱਵਲ
NEXT STORY