ਮੁੰਬਈ (ਭਾਸ਼ਾ) - ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਅੱਠ ਪੈਸੇ ਵਧ ਕੇ 83.29 ਦੇ ਪੱਧਰ 'ਤੇ ਖੁੱਲ੍ਹਿਆ। ਵਿਦੇਸ਼ੀ ਫੰਡਾਂ ਦੇ ਲਗਾਤਾਰ ਪ੍ਰਵਾਹ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਕਾਰਨ ਭਾਰਤੀ ਮੁਦਰਾ ਮਜ਼ਬੂਤ ਹੋਈ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 83.29 'ਤੇ ਖੁੱਲ੍ਹਿਆ। ਫਿਰ ਇਹ 83.25 ਦੇ ਉੱਚ ਪੱਧਰ 'ਤੇ ਪਹੁੰਚ ਗਿਆ। ਇਸ ਤੋਂ ਬਾਅਦ ਇਹ ਅਮਰੀਕੀ ਕਰੰਸੀ ਦੇ ਮੁਕਾਬਲੇ 83.29 'ਤੇ ਆ ਗਿਆ, ਜੋ ਪਿਛਲੀ ਬੰਦ ਕੀਮਤ ਤੋਂ ਅੱਠ ਪੈਸੇ ਦਾ ਵਾਧਾ ਹੈ।
ਇਹ ਵੀ ਪੜ੍ਹੋ : 1 ਦਸੰਬਰ ਤੋਂ ਬਦਲ ਰਹੇ ਸਿਮ ਕਾਰਡ ਖ਼ਰੀਦਣ ਤੇ ਵੇਚਣ ਦੇ ਨਿਯਮ, ਉਲੰਘਣਾ ਹੋਣ 'ਤੇ ਹੋ ਸਕਦੀ ਹੈ ਜੇਲ੍ਹ
ਵੀਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 83.37 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਦੁਨੀਆ ਦੀਆਂ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.09 ਫੀਸਦੀ ਡਿੱਗ ਕੇ 103.41 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.47 ਫੀਸਦੀ ਘੱਟ ਕੇ 80.48 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 8,147.85 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ : Amazon ਇੰਡੀਆ ਨੂੰ ਝਟਕਾ, ਉਪਭੋਗਤਾ ਅਦਾਲਤ ਨੇ ਰਿਫੰਡ ਤੇ ਮੁਆਵਜ਼ਾ ਦੇਣ ਦਾ ਦਿੱਤਾ ਆਦੇਸ਼
ਇਹ ਵੀ ਪੜ੍ਹੋ : ਟਾਟਾ ਦੀ ਇਸ ਕੰਪਨੀ ਨੂੰ ਵੱਡਾ ਝਟਕਾ, ਅਮਰੀਕੀ ਕੋਰਟ ਨੇ 751.73 ਕਰੋੜ ਦਾ ਲਾਇਆ ਜੁਰਮਾਨਾ, ਜਾਣੋ ਕੀ ਹੈ ਮਾਮਲਾ?
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਰੇ ਅਨੁਮਾਨਾਂ ਨੂੰ ਪਿੱਛੇ ਛੱਡਦੇ ਹੋਏ ਭਾਰਤ ਦੀ GDP ਨੇ ਮਾਰੀ ਛਾਲ, ਦੂਜੀ ਤਿਮਾਹੀ ’ਚ 7.6 ਫ਼ੀਸਦੀ ’ਤੇ ਪੁੱਜੀ
NEXT STORY