ਮੁੰਬਈ (ਭਾਸ਼ਾ) - ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਅਤੇ ਘਰੇਲੂ ਸ਼ੇਅਰ ਬਾਜ਼ਾਰਾਂ ‘ਚ ਮਜਬੂਤੀ ਕਾਰਨ ਸ਼ੁਰੂਆਤੀ ਕਾਰੋਬਾਰ ‘ਚ ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 20 ਪੈਸੇ ਮਜ਼ਬੂਤ ਹੋ ਕੇ 77.24 ‘ਤੇ ਪਹੁੰਚ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਕਮਜ਼ੋਰ ਅਮਰੀਕੀ ਮੁਦਰਾ ਨੇ ਵੀ ਰੁਪਏ ਨੂੰ ਵਾਧੂ ਸਮਰਥਨ ਦਿੱਤਾ ਹੈ। ਹਾਲਾਂਕਿ, ਵਿਆਜ ਦਰਾਂ ਵਿੱਚ ਵਾਧੇ ਅਤੇ ਵਿਸ਼ਵ ਆਰਥਿਕ ਵਿਕਾਸ ਦੇ ਕਮਜ਼ੋਰ ਹੋਣ ਦੇ ਵਧਦੇ ਡਰ 'ਤੇ ਦਬਾਅ ਬਣਿਆ ਹੋਇਆ ਹੈ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 77.27 ਦੇ ਪੱਧਰ 'ਤੇ ਖੁੱਲ੍ਹਿਆ, ਹੋਰ ਲਾਭ ਦਰਜ ਕਰਕੇ 77.24 ਤੱਕ ਪਹੁੰਚ ਗਿਆ। ਇਸ ਤਰ੍ਹਾਂ, ਰੁਪਿਆ ਪਿਛਲੀ ਬੰਦ ਕੀਮਤ ਦੇ ਮੁਕਾਬਲੇ 20 ਪੈਸੇ ਦੇ ਵਾਧੇ ਨਾਲ ਕਾਰੋਬਾਰ ਕਰ ਰਿਹਾ ਸੀ। ਪਿਛਲੇ ਸੈਸ਼ਨ 'ਚ ਡਾਲਰ ਦੇ ਮੁਕਾਬਲੇ ਰੁਪਿਆ 54 ਪੈਸੇ ਟੁੱਟ ਕੇ 77.44 ਦੇ ਸਭ ਤੋਂ ਹੇਠਲੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.07 ਫੀਸਦੀ ਫਿਸਲ ਕੇ 103.58 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 1.77 ਫੀਸਦੀ ਡਿੱਗ ਕੇ 104.06 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਆ ਗਿਆ।
ਇਹ ਵੀ ਪੜ੍ਹੋ : Tata ਦੀ Avinya EV ਦਾ ਜ਼ਬਰਦਸਤ ਡਿਜ਼ਾਈਨ ਤੇ ਖ਼ਾਸ ਫ਼ੀਚਰ ਦੇਖ ਕੇ ਹੋ ਜਾਵੋਗੇ ਦੀਵਾਨੇ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟਾ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਦੋ ਵਕਤ ਦੀ ਰੋਟੀ ਖਾਣਾ ਹੋ ਰਿਹੈ ਮੁਸ਼ਕਿਲ! ਦੇਸ਼ ਦੇ ਕੁਝ ਹਿੱਸਿਆਂ 'ਚ ਆਟਾ ਹੋਇਆ 59 ਰੁਪਏ ਕਿਲੋ
NEXT STORY