ਮੁੰਬਈ(ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰ ਵਿਚ ਮਜ਼ਬੂਤ ਰੁਝਾਨ ਦੇਖਦੇ ਹੋਏ ਸ਼ੁਰੂਆਤੀ ਕਾਰੋਬਾਰ ਵਿਚ ਡਾਲਰ ਦੇ ਮੁਕਾਬਲੇ ਰੁਪਿਆ ਸੋਮਵਾਰ ਨੂੰ 21 ਪੈਸੇ ਦੀ ਤੇਜ਼ੀ ਨਾਲ 74.43 ਦੇ ਪੱਧਰ 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ ਡਾਲਰ ਦੇ ਮੁਕਾਬਲੇ 74.49 ਦੇ ਪੱਧਰ 'ਤੇ ਖੁੱਲ੍ਹਿਆ ਅਤੇ ਫਿਰ ਵਾਧਾ ਦਰਜ ਕਰਦੇ ਹੋਏ 74.43 ਦੇ ਪੱਧਰ 'ਤੇ ਪਹੁੰਚ ਗਿਆ ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ 21 ਪੈਸੇ ਦੀ ਮਜ਼ਬੂਤੀ ਦਰਸਾਉਂਦਾ ਹੈ।
ਸ਼ੁੱਕਰਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 74.64 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਵੱਡੀਆਂ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਇੰਡੈਕਸ 0.06% ਦੀ ਤੇਜ਼ੀ ਨਾਲ 92.18 ਦੇ ਪੱਧਰ 'ਤੇ ਬੰਦ ਹੋਇਆ ਹੈ। ਸ਼ੇਅਰ ਬਾਜ਼ਾਰ ਦੇ ਆਰਜ਼ੀ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ ਕੁੱਲ ਆਧਾਰ 'ਤੇ 1,124.65 ਕਰੋੜ ਰੁਪਏ ਦੇ ਸ਼ੇਅਰ ਵੇਚੇ। ਗਲੋਬਲ ਤੇਲ ਦਾ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.21% ਦੀ ਗਿਰਾਵਟ ਦੇ ਨਾਲ 75.39 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ।
14 ਜੁਲਾਈ ਨੂੰ ਖੁੱਲ੍ਹੇਗਾ ਜੋਮੈਟੋ ਦਾ ਆਈ. ਪੀ. ਓ., LIC ਵੀ ਕਰ ਸਕਦੀ ਹੈ ਨਿਵੇਸ਼!
NEXT STORY