ਮੁੰਬਈ (ਭਾਸ਼ਾ) - ਅਮਰੀਕੀ ਕਰੰਸੀ ਦੀ ਕਮਜ਼ੋਰੀ ਅਤੇ ਘਰੇਲੂ ਸਟਾਕ ਮਾਰਕੀਟ ਵਿਚ ਸਕਾਰਾਤਮਕ ਰੁਝਾਨ ਕਾਰਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਡਾਲਰ ਦੇ ਮੁਕਾਬਲੇ ਰੁਪਿਆ 9 ਪੈਸੇ ਦੀ ਤੇਜ਼ੀ ਨਾਲ 72.36 ਦੇ ਪੱਧਰ 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਘਰੇਲੂ ਯੂਨਿਟ ਡਾਲਰ ਦੇ ਮੁਕਾਬਲੇ 72.38 ਦੇ ਪੱਧਰ 'ਤੇ ਖੁੱਲ੍ਹਿਆ, ਫਿਰ 72.36 ਦੇ ਪੱਧਰ 'ਤੇ ਪਹੁੰਚ ਗਿਆ, ਜੋ ਪਿਛਲੇ ਬੰਦ ਦੇ ਮੁਕਾਬਲੇ ਨੌਂ ਪੈਸੇ ਦੀ ਮਜ਼ਬੂਤੀ ਦਰਸਾਉਂਦਾ ਹੈ।
ਸ਼ੁੱਕਰਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 72.45 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਵੱਡੀਆਂ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਇੰਡੈਕਸ 0.03% ਦੀ ਗਿਰਾਵਟ ਨਾਲ 90.00 ਦੇ ਪੱਧਰ 'ਤੇ ਆ ਗਿਆ। ਗਲੋਬਲ ਤੇਲ ਦਾ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.57 ਪ੍ਰਤੀਸ਼ਤ ਦੀ ਤੇਜ਼ੀ ਨਾਲ 69.11 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ। ਸ਼ੇਅਰ ਬਾਜ਼ਾਰ ਦੇ ਆਰਜ਼ੀ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ ਕੁਲ ਆਧਾਰ 'ਤੇ 913.59 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
UAE ਜਾਣ ਦੀ ਉਡੀਕ ਹੋਈ ਲੰਮੀ, ਇੰਨੀ ਤਾਰੀਖ਼ ਤੱਕ ਉਡਾਣਾਂ 'ਤੇ ਵਧੀ ਪਾਬੰਦੀ
NEXT STORY