ਮੁੰਬਈ - ਵਿਦੇਸ਼ੀ ਬਾਜ਼ਾਰ 'ਚ ਅਮਰੀਕੀ ਮੁਦਰਾ ਦੀ ਮਜ਼ਬੂਤੀ ਅਤੇ ਘਰੇਲੂ ਸ਼ੇਅਰ ਬਾਜ਼ਾਰ 'ਚ ਗਿਰਾਵਟ ਦੇ ਕਾਰਨ ਸ਼ੁੱਕਰਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਡਿੱਗ ਕੇ 74.35 'ਤੇ ਆ ਗਿਆ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਡਾਲਰ ਦੇ ਮੁਕਾਬਲੇ ਰੁਪਿਆ 74.33 ਦੇ ਪੱਧਰ 'ਤੇ ਖੁੱਲ੍ਹਿਆ ਅਤੇ ਫਿਰ ਪਿਛਲੀ ਸਮਾਪਤੀ ਕੀਮਤ ਦੇ ਮੁਕਾਬਲੇ 12 ਪੈਸੇ ਦੀ ਗਿਰਾਵਟ ਨੂੰ ਦਰਸਾਉਂਦੇ ਹੋਏ 74.35 'ਤੇ ਡਿੱਗ ਗਿਆ।
ਵੀਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 74.23 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਦਰਸਾਉਣ ਵਾਲਾ ਡਾਲਰ ਸੂਚਕ ਅੰਕ 0.06 ਫ਼ੀਸਦੀ ਵਧ ਕੇ 94.28 'ਤੇ ਸੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਛੋਟੀਆਂ ਬੱਚਤ ਯੋਜਨਾਵਾਂ ’ਤੇ ਵਿਆਜ ਦਰ ’ਚ ਬਦਲਾਅ ਨਹੀਂ, PPF ’ਤੇ ਮਿਲਦਾ ਰਹੇਗਾ 7.1 ਫੀਸਦੀ ਵਿਆਜ
NEXT STORY