ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੀ ਲਗਾਤਾਰ ਵਿਕਰੀ ਅਤੇ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਸ਼ੁਰੂਆਤੀ ਕਾਰੋਬਾਰ 'ਚ ਸ਼ੁੱਕਰਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 38 ਪੈਸੇ ਡਿੱਗ ਕੇ 76.73 'ਤੇ ਆ ਗਿਆ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 76.61 'ਤੇ ਖੁੱਲ੍ਹਿਆ ਅਤੇ ਫਿਰ 76.73 'ਤੇ ਆ ਗਿਆ।
ਵੀਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 76.35 ਦੇ ਪੱਧਰ 'ਤੇ ਬੰਦ ਹੋਇਆ ਸੀ।
ਫਾਰੇਕਸ ਵਪਾਰੀਆਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦੀ ਲਗਾਤਾਰ ਵਿਕਰੀ ਅਤੇ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦਾ ਰੁਪਏ 'ਤੇ ਭਾਰ ਪਿਆ ਹੈ।
ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.13 ਫੀਸਦੀ ਡਿੱਗ ਕੇ 103.61 'ਤੇ ਆ ਗਿਆ।
ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.61 ਫੀਸਦੀ ਵਧ ਕੇ 111.58 ਡਾਲਰ ਪ੍ਰਤੀ ਬੈਰਲ ਹੋ ਗਿਆ।
ਸਟਾਕ ਮਾਰਕੀਟ ਦੇ ਅਸਥਾਈ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਵੀਰਵਾਰ ਨੂੰ ਸ਼ੁੱਧ ਰੂਪ ਨਾਲ 2,074.74 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
‘ਸਰਕਾਰ ਘਟਾਏਗੀ ਟੈਕਸ! ਖਾਣ ਵਾਲੇ ਤੇਲਾਂ ਦੀਆਂ ਵਧਦੀਆਂ ਕੀਮਤਾਂ ਤੋਂ ਆਮ ਲੋਕਾਂ ਨੂੰ ਰਾਹਤ ਦੇਣ ਦੀ ਤਿਆਰੀ’
NEXT STORY