ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਤੇਜ਼ੀ ਦੌਰਾਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 18 ਪੈਸੇ ਵਧ ਕੇ 82.77 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ 82.82 ਪ੍ਰਤੀ ਡਾਲਰ 'ਤੇ ਖੁੱਲ੍ਹਿਆ ਅਤੇ ਫਿਰ 82.77 ਪ੍ਰਤੀ ਡਾਲਰ 'ਤੇ ਪਹੁੰਚ ਗਿਆ, ਜੋ ਪਿਛਲੀ ਬੰਦ ਕੀਮਤ ਨਾਲੋਂ 18 ਪੈਸੇ ਦਾ ਵਾਧਾ ਦਰਸਾਉਂਦਾ ਹੈ।
ਇਹ ਵੀ ਪੜ੍ਹੋ : ਰਾਸ਼ਟਰਪਤੀ ਮੁਈਜ਼ੂ ਨੇ ਦਿਖਾਏ ਤੇਵਰ, '15 ਮਾਰਚ ਤੋਂ ਪਹਿਲਾਂ ਮਾਲਦੀਵ ਤੋਂ ਆਪਣੀਆਂ ਫੌਜਾਂ ਹਟਾਏ
ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 82.95 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ, ਡਾਲਰ ਸੂਚਕਾਂਕ, ਜੋ ਛੇ ਹੋਰ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਮੁਦਰਾ ਨੂੰ ਮਾਪਦਾ ਹੈ, 102.35 'ਤੇ ਵਪਾਰ ਕਰ ਰਿਹਾ ਹੈ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 78.54 ਡਾਲਰ ਪ੍ਰਤੀ ਬੈਰਲ ਡਿੱਗ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 340.05 ਕਰੋੜ ਰੁਪਏ ਦੇ ਸ਼ੇਅਰ ਵੇਚੇ ਸਨ।
ਇਹ ਵੀ ਪੜ੍ਹੋ : iOS ਦੀ ਵਰਤੋਂ ਕਰਦੇ ਹੋਏ WhatsApp 'ਤੇ ਬਣਾਓ ਆਪਣੇ ਖ਼ੁਦ ਦੇ Sticker, ਜਾਣੋ ਹੋਰ ਵੀ ਦਿਲਚਸਪ ਫੀਚਰ ਬਾਰੇ
ਇਹ ਵੀ ਪੜ੍ਹੋ : ਰਾਮ ਮੰਦਿਰ : ਵਿਦੇਸ਼ ਤੋਂ 'ਮਾਤਾ ਸੀਤਾ' ਦੇ ਪੇਕਿਓਂ ਅਯੁੱਧਿਆ ਆਉਣਗੇ 3,000 ਤੋਂ ਵੱਧ ਕੀਮਤੀ ਤੋਹਫ਼ੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉਡਾਣ 'ਚ ਦੇਰੀ ਤੋਂ ਨਾਰਾਜ਼ ਯਾਤਰੀ ਨੇ ਦਿੱਲੀ ਹਵਾਈ ਅੱਡੇ 'ਤੇ ਇੰਡੀਗੋ ਦੇ ਪਾਇਲਟ 'ਤੇ ਕੀਤਾ ਹਮਲਾ
NEXT STORY