ਮੁੰਬਈ (ਭਾਸ਼ਾ) - ਮਜ਼ਬੂਤ ਘਰੇਲੂ ਸ਼ੇਅਰ ਬਾਜ਼ਾਰ ਅਤੇ ਵਿਦੇਸ਼ੀ ਪੂੰਜੀ ਦੇ ਤਾਜ਼ਾ ਪ੍ਰਵਾਹ ਨਾਲ ਸ਼ੁਰੂਆਤੀ ਕਾਰੋਬਾਰ ਵਿਚ ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 30 ਪੈਸੇ ਚੜ੍ਹ ਕੇ 79.39 ਦੇ ਪੱਧਰ 'ਤੇ ਪਹੁੰਚ ਗਿਆ। ਕਾਰੋਬਾਰੀਆਂ ਨੇ ਕਿਹਾ ਕਿ ਅਮਰੀਕੀ ਮੁਦਰਾ 'ਚ ਕਮਜ਼ੋਰੀ ਨੇ ਵੀ ਰੁਪਏ ਨੂੰ ਸਮਰਥਨ ਦਿੱਤਾ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 79.55 'ਤੇ ਖੁੱਲ੍ਹਿਆ।
ਸ਼ੁਰੂਆਤੀ ਸੌਦਿਆਂ ਵਿੱਚ, ਰੁਪਿਆ 79.39 ਤੱਕ ਪਹੁੰਚ ਗਿਆ, ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ 30 ਪੈਸੇ ਦਾ ਵਾਧਾ ਦਰਸਾਉਂਦਾ ਹੈ। ਪਿਛਲੇ ਸੈਸ਼ਨ 'ਚ ਵੀਰਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 79.69 'ਤੇ ਬੰਦ ਹੋਇਆ ਸੀ। ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.30 ਫੀਸਦੀ ਡਿੱਗ ਕੇ 106.03 'ਤੇ ਆ ਗਿਆ। ਗਲੋਬਲ ਆਇਲ ਇੰਡੈਕਸ ਬ੍ਰੈਂਟ ਕਰੂਡ ਫਿਊਚਰਜ਼ 0.11 ਫੀਸਦੀ ਡਿੱਗ ਕੇ 107.02 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਵੀਰਵਾਰ ਨੂੰ 1,637.69 ਕਰੋੜ ਰੁਪਏ ਮੁੱਲ ਦੇ ਸ਼ੇਅਰ ਖ਼ਰੀਦੇ।
ਇਹ ਵੀ ਪੜ੍ਹੋ : 1 ਅਗਸਤ ਤੋਂ ਸਿਸਟਮ ਵਿਚ ਹੋਣਗੇ ਮਹੱਤਵਪੂਰਨ ਬਦਲਾਅ, ਆਮ ਵਿਅਕਤੀ ਨੂੰ ਕਰਨਗੇ ਪ੍ਰਭਾਵਿਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
RBI ਵਲੋਂ ਰੁਪਏ ਨੂੰ ਸੰਭਾਲਣ ਦੀ ਯੋਜਨਾ ਨੂੰ ਲੱਗਾ ਝਟਕਾ, NRIs ਨਹੀਂ ਦਿਖਾ ਰਹੇ ਉਤਸ਼ਾਹ
NEXT STORY