ਮੁੰਬਈ (ਭਾਸ਼ਾ) - ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸੋਮਵਾਰ ਨੂੰ 31 ਪੈਸੇ ਡਿੱਗ ਕੇ 80.15 ਦੇ ਸਰਵਕਾਲੀ ਹੇਠਲੇ ਪੱਧਰ 'ਤੇ ਪਹੁੰਚ ਗਿਆ। ਇਹ ਗਿਰਾਵਟ ਵਿਦੇਸ਼ਾਂ ਵਿੱਚ ਅਮਰੀਕੀ ਮੁਦਰਾ ਦੀ ਮਜ਼ਬੂਤੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਕਾਰਨ ਆਈ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 80.10 'ਤੇ ਖੁੱਲ੍ਹਿਆ। ਬਾਅਦ ਵਿਚ ਗਿਰਵਾਟ ਦਰਜ ਕਰਦਾ ਹੋਇਆ 80.15 'ਤੇ ਆ ਗਿਆ, ਜੋ ਪਿਛਲੇ ਬੰਦ ਦੇ ਮੁਕਾਬਲੇ 31 ਪੈਸੇ ਦੀ ਕਮਜ਼ੋਰੀ ਨੂੰ ਦਰਸਾਉਂਦਾ ਹੈ। ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 79.84 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.51 ਫੀਸਦੀ ਵਧ ਕੇ 109.35 'ਤੇ ਪਹੁੰਚ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਫੈਡਰਲ ਰਿਜ਼ਰਵ ਦੁਆਰਾ ਮਹਿੰਗਾਈ ਨਾਲ ਨਜਿੱਠਣ ਲਈ ਸਖ਼ਤ ਰੁਖ ਅਪਣਾਉਣ ਦੇ ਸੱਦੇ ਤੋਂ ਬਾਅਦ ਡਾਲਰ ਮਜ਼ਬੂਤ ਹੋਇਆ ਹੈ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.86 ਫੀਸਦੀ ਵਧ ਕੇ 101.86 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅਸਥਾਈ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ ਸ਼ੁੱਧ ਰੂਪ ਨਾਲ 51.12 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ 'ਤੇ ਵੱਡੀ ਕਾਰਵਾਈ , 9 ਸੈਕਿੰਡ 'ਚ ਜ਼ਮੀਨਦੋਜ਼ ਹੋਇਆ Twin Tower
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਹੁਣ ਤੱਕ 46.25 ਕਰੋੜ ਖੁੱਲ੍ਹੇ ਜਨ-ਧਨ ਖਾਤਿਆਂ 'ਚ ਜਮ੍ਹਾ ਹੋਏ 1.74 ਲੱਖ ਕਰੋੜ ਰੁਪਏ
NEXT STORY