ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰਾਂ 'ਚ ਤੇਜ਼ੀ ਅਤੇ ਵਿਦੇਸ਼ੀ ਪੂੰਜੀ ਦੇ ਪ੍ਰਵਾਹ ਕਾਰਨ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸ਼ੁੱਕਰਵਾਰ ਨੂੰ ਛੇ ਪੈਸੇ ਵਧ ਕੇ 79.86 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਡਾਲਰ ਦੇ ਮੁਕਾਬਲੇ 79.87 'ਤੇ ਖੁੱਲ੍ਹਿਆ ਅਤੇ 79.86 'ਤੇ ਕੁਝ ਹੋਰ ਵਧਿਆ, ਜੋ ਪਿਛਲੇ ਬੰਦ ਦੇ ਮੁਕਾਬਲੇ ਛੇ ਪੈਸੇ ਦਾ ਵਾਧਾ ਦਰਸਾਉਂਦਾ ਹੈ।
ਵੀਰਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ ਛੇ ਪੈਸੇ ਟੁੱਟ ਕੇ 79.92 ਦੇ ਪੱਧਰ 'ਤੇ ਬੰਦ ਹੋਇਆ। ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.05 ਫੀਸਦੀ ਵਧ ਕੇ 108.51 'ਤੇ ਪਹੁੰਚ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.83 ਫੀਸਦੀ ਵਧ ਕੇ 100.16 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਆਰਜ਼ੀ ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 369.06 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਸ਼ੇਅਰ ਬਾਜ਼ਾਰ : ਸੈਂਸੈਕਸ 'ਚ 520 ਅੰਕਾਂ ਦਾ ਵਾਧਾ ਤੇ ਨਿਫਟੀ ਵੀ ਹਰੇ ਨਿਸ਼ਾਨ 'ਤੇ ਖੁੱਲ੍ਹਿਆ
NEXT STORY