ਮੁੰਬਈ (ਭਾਸ਼ਾ) - ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ 82.02 ਪ੍ਰਤੀ ਡਾਲਰ 'ਤੇ ਲਗਭਗ ਸਥਿਤ ਰਿਹਾ। ਘਰੇਲੂ ਸ਼ੇਅਰ ਬਾਜ਼ਾਰਾਂ 'ਚ ਤੇਜ਼ੀ ਅਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਮਜ਼ਬੂਤੀ ਦੇ ਦੌਰਾਨ ਰੁਪਿਆ ਸਥਿਰ ਰਿਹਾ। ਇੰਟਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਕਮਜ਼ੋਰ ਹੋ ਕੇ 82.05 'ਤੇ ਖੁੱਲ੍ਹਿਆ। ਬਾਅਦ ਵਿੱਚ ਇਹ 82.01 ਤੋਂ 82.07 ਪ੍ਰਤੀ ਡਾਲਰ ਦੀ ਰੇਂਜ ਵਿੱਚ ਰਿਹਾ।
ਸਵੇਰੇ 9.40 ਵਜੇ ਰੁਪਿਆ 82.02 ਪ੍ਰਤੀ ਡਾਲਰ 'ਤੇ ਕਾਰੋਬਾਰ ਕਰ ਰਿਹਾ ਸੀ, ਜੋ ਬੁੱਧਵਾਰ ਦੇ ਬੰਦ ਪੱਧਰ ਤੋਂ ਸਿਰਫ਼ ਇਕ ਪੈਸੇ ਵੱਧ ਸੀ। ਬਕਰੀਦ ਦੇ ਕਾਰਨ ਵੀਰਵਾਰ ਨੂੰ ਮੁਦਰਾ ਬਾਜ਼ਾਰ ਬੰਦ ਰਿਹਾ। ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਮਜ਼ਬੂਤੀ ਦਰਸਾਉਣ ਵਾਲਾ ਡਾਲਰ ਸੂਚਕ ਅੰਕ 0.06 ਫ਼ੀਸਦੀ ਡਿੱਗ ਕੇ 103.28 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.40 ਫ਼ੀਸਦੀ ਵਧ ਕੇ 74.64 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਘਰੇਲੂ ਸਟਾਕ ਬਾਜ਼ਾਰਾਂ ਵਿੱਚ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਉਛਾਲ ਦੇਖਣ ਨੂੰ ਮਿਲਿਆ, ਦੋਵੇਂ ਬੈਂਚਮਾਰਕ ਸੂਚਕਾਂਕ ਬੀਐਸਈ ਸੈਂਸੈਕਸ ਅਤੇ ਐੱਨਐੱਸਈ ਨਿਫਟੀ ਸਾਰੇ ਸਮੇਂ ਦੇ ਉੱਚੇ ਪੱਧਰ ਉੱਤੇ ਖੁੱਲ੍ਹੇ।
ਵਿਦੇਸ਼ ਯਾਤਰਾ ਮਗਰੋਂ ਫੋਟੋ ਸ਼ੇਅਰ ਕਰ ਕਸੂਤੇ ਘਿਰੇ ਸੋਸ਼ਲ ਮੀਡੀਆ ਇੰਫਲੂਐਂਸਰ, IT ਵਿਭਾਗ ਵੱਲੋਂ ਨੋਟਿਸ ਜਾਰੀ
NEXT STORY