ਮੁੰਬਈ (ਭਾਸ਼ਾ) - ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਮੁਦਰਾ ਨੀਤੀ ਦੇ ਐਲਾਨ ਦੌਰਾਨ ਅੰਤਰਬੈਂਕ ਫਾਰੇਕਸ ਬਾਜ਼ਾਰ ਵਿੱਚ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਪੰਜ ਪੈਸੇ ਦੀ ਮਜ਼ਬੂਤੀ ਨਾਲ 82.80 ਹੋ ਗਿਆ। ਵਿਸ਼ਲੇਸ਼ਕਾਂ ਨੇ ਕਿਹਾ ਕਿ ਸਥਾਨਕ ਇਕਵਿਟੀ ਵਿੱਚ ਕਮਜ਼ੋਰ ਰੁਝਾਨ ਅਤੇ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਨੇ ਰੁਪਏ ਦੇ ਲਾਭ ਨੂੰ ਸੀਮਤ ਕੀਤਾ।
ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਮਹਿੰਗਾਈ ਨੇ ਕੱਢੇ ਵੱਟ, ਟਮਾਟਰ ਨੇ ਮਾਰਿਆ ਦੋਹਰਾ ਸੈਂਕੜਾ
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਰੁਪਿਆ 82.81 'ਤੇ ਖੁੱਲ੍ਹਿਆ ਅਤੇ ਫਿਰ 82.80 'ਤੇ ਪਹੁੰਚ ਗਿਆ। ਇਹ ਪਿਛਲੀ ਬੰਦ ਕੀਮਤ ਦੇ ਮੁਕਾਬਲੇ 5 ਪੈਸੇ ਦਾ ਵਾਧਾ ਹੈ। ਬੁੱਧਵਾਰ ਨੂੰ ਰੁਪਿਆ 82.85 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.02 ਫ਼ੀਸਦੀ ਡਿੱਗ ਕੇ 102.47 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.14 ਫ਼ੀਸਦੀ ਘੱਟ ਕੇ 87.43 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ 'ਤੇ ਪੰਜਾਬੀਆਂ ਦਾ ਪਿਆ ਪੰਗਾ, ਏਅਰਲਾਈਨ ਸਟਾਫ਼ ਨਾਲ ਜੰਮ ਕੇ ਹੋਇਆ ਹੰਗਾਮਾ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
RBI ਦੀ ਮੁਦਰਾ ਨੀਤੀ ਦੇ ਐਲਾਨ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਆਈ ਗਿਰਾਵਟ
NEXT STORY