ਮੁੰਬਈ (ਭਾਸ਼ਾ) - ਵਿਦੇਸ਼ੀ ਬਾਜ਼ਾਰਾਂ ਵਿੱਚ ਅਮਰੀਕੀ ਮੁਦਰਾ ਦੇ ਕਮਜ਼ੋਰ ਹੋਣ ਨਾਲ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 18 ਪੈਸੇ ਵਧ ਕੇ 76.15 ਦੇ ਪੱਧਰ 'ਤੇ ਪਹੁੰਚ ਗਿਆ। ਘਰੇਲੂ ਇਕੁਇਟੀ ਬਾਜ਼ਾਰ ਵਿਚ ਨਕਾਰਾਤਮਕ ਰੁਝਾਨ ਦੇ ਬਾਵਜੂਦ, ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 76.15 'ਤੇ ਖੁੱਲ੍ਹਿਆ, ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ 18 ਪੈਸੇ ਦਾ ਵਾਧਾ ਦਰਸਾਉਂਦਾ ਹੈ। ਵੀਰਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ ਛੇ ਪੈਸੇ ਵਧ ਕੇ 76.33 ਦੇ ਪੱਧਰ 'ਤੇ ਬੰਦ ਹੋਇਆ। ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰਜ਼ 0.22 ਫੀਸਦੀ ਵਧ ਕੇ 119.29 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.33 ਫੀਸਦੀ ਡਿੱਗ ਕੇ 98.46 'ਤੇ ਆ ਗਿਆ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜੰਗ ਨੇ ਵਿਗਾੜੇ ਰੂਸ ਦੇ ਹਾਲਾਤ, ਸੋਨੇ ਅਤੇ ਬਿਟਕੁਆਇਨ ਲਈ ਕੁਦਰਤੀ ਗੈਸ ਵੇਚਣ ਦੀ ਤਿਆਰੀ 'ਚ
NEXT STORY