ਮੁੰਬਈ - ਘਰੇਲੂ ਸਟਾਕ ਬਾਜ਼ਾਰ ਵਿਚ ਸਕਾਰਾਤਮਕ ਰੁਝਾਨ ਅਤੇ ਡਾਲਰ ਦੀ ਕਮਜ਼ੋਰੀ ਦੇ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਰੁਪਿਆ 23 ਪੈਸੇ ਦੀ ਤੇਜ਼ੀ ਨਾਲ 74.64 ਦੇ ਪੱਧਰ 'ਤੇ ਪਹੁੰਚ ਗਿਆ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੋਵਿਡ ਟੀਕਾਕਰਣ ਨੂੰ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਸ਼ੁਰੂ ਕਰਨ ਨਾਲ ਨਿਵੇਸ਼ਕਾਂ ਦੀ ਭਾਵਨਾ ਮਜ਼ਬੂਤ ਹੋਈ ਹੈ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਸਥਾਨਕ ਇਕਾਈ ਅਮਰੀਕੀ ਡਾਲਰ ਦੇ ਮੁਕਾਬਲੇ 74.65 ਦੇ ਪੱਧਰ 'ਤੇ ਖੁੱਲ੍ਹੀ, ਫਿਰ ਕੁਝ ਵਾਧਾ ਹਾਸਲ ਕਰਦੇ ਹੋਏ 74.64 ਦੇ ਪੱਧਰ 'ਤੇ ਪਹੁੰਚ ਗਈ, ਜੋ ਪਿਛਲੇ ਬੰਦ ਕੀਮਤ ਦੇ ਮੁਕਾਬਲੇ 23 ਪੈਸੇ ਦੇ ਵਾਧੇ ਨੂੰ ਦਰਸਾਉਂਦੀ ਹੈ। ਪਿਛਲੇ ਸੈਸ਼ਨ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 74.87 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਸ ਦੌਰਾਨ ਛੇ ਵੱਡੀਆਂ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਇੰਡੈਕਸ 0.14 ਪ੍ਰਤੀਸ਼ਤ ਦੀ ਗਿਰਾਵਟ ਨਾਲ 90.94 'ਤੇ ਆ ਗਿਆ। ਇਸ ਦੌਰਾਨ ਗਲੋਬਲ ਤੇਲ ਦਾ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.95 ਪ੍ਰਤੀਸ਼ਤ ਦੀ ਤੇਜ਼ੀ ਨਾਲ 67.69 ਡਾਲਰ ਪ੍ਰਤੀ ਬੈਰਲ ਦੇ ਪੱਧਰ 'ਤੇ ਬੰਦ ਹੋਇਆ ਹੈ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਦਰਮਿਆਨ ਇਨ੍ਹਾਂ ਹਵਾਈ ਯਾਤਰੀਆਂ ਨੂੰ ਨਹੀਂ ਮਿਲੇਗੀ ਭੋਜਨ ਦੀ ਸਹੂਲਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਨਿਵੇਸ਼ਕਾਂ ਲਈ ਖ਼ੁਸ਼ਖ਼ਬਰੀ, ਜਲਦ ਆ ਰਿਹਾ ਹੈ ਬਿਰਲਾ ਸਨ ਲਾਈਫ ਦਾ IPO
NEXT STORY