ਮੁੰਬਈ (ਭਾਸ਼ਾ) - ਅਮਰੀਕੀ ਡਾਲਰ ਵਿਚ ਕਮਜ਼ੋਰੀ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 32 ਪੈਸੇ ਦੀ ਮਜ਼ਬੂਤੀ ਨਾਲ 80.98 'ਤੇ ਪਹੁੰਚ ਗਿਆ। ਅਮਰੀਕਾ ਦੇ ਕੇਂਦਰੀ ਬੈਂਕ ਫੈਡਰਲ ਰਿਜ਼ਰਵ ਨੇ ਕਿਹਾ ਕਿ ਵਿਆਜ ਦਰਾਂ 'ਚ ਵਾਧੇ ਦੀ ਰਫਤਾਰ ਥੋੜ੍ਹੀ ਹੌਲੀ ਹੋ ਸਕਦੀ ਹੈ, ਜਿਸ ਕਾਰਨ ਰੁਪਏ ਨੂੰ ਹੁਲਾਰਾ ਮਿਲਿਆ ਹੈ।
ਅੰਤਰਬੈਂਕ ਫਾਰੇਕਸ ਬਜ਼ਾਰ 'ਤੇ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 81.08 'ਤੇ ਖੁੱਲ੍ਹਿਆ ਅਤੇ ਫਿਰ 80.98 'ਤੇ ਬੰਦ ਹੋਇਆ, ਇਸਦੀ ਪਿਛਲੀ ਬੰਦ ਕੀਮਤ ਦੇ ਮੁਕਾਬਲੇ 32 ਪੈਸੇ ਦਾ ਵਾਧਾ ਦਰਜ ਕੀਤਾ ਗਿਆ।
ਬੁੱਧਵਾਰ ਨੂੰ ਰੁਪਿਆ 42 ਪੈਸੇ ਦੀ ਮਜ਼ਬੂਤੀ ਨਾਲ ਅਮਰੀਕੀ ਮੁਦਰਾ ਦੇ ਮੁਕਾਬਲੇ 81.30 ਦੇ ਦੋ ਹਫਤੇ ਦੇ ਉੱਚ ਪੱਧਰ 'ਤੇ ਬੰਦ ਹੋਇਆ।
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੀ ਟੋਕਰੀ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਦਾ ਮੁਲਾਂਕਣ ਕਰਦਾ ਡਾਲਰ ਸੂਚਕਾਂਕ, 0.27 ਫੀਸਦੀ ਡਿੱਗ ਕੇ 105.66 'ਤੇ ਆ ਗਿਆ।
ਫੈਡਰਲ ਰਿਜ਼ਰਵ ਦੇ ਮੁਖੀ ਜੇਰੋਮ ਪਾਵੇਲ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰੀ ਬੈਂਕ ਵਿਆਜ ਦਰਾਂ ਵਿੱਚ ਵਾਧੇ ਦੀ ਰਫ਼ਤਾਰ ਨੂੰ ਘਟਾ ਸਕਦਾ ਹੈ।
ਗਲੋਬਲ ਆਇਲ ਇੰਡੈਕਸ ਬ੍ਰੈਂਟ ਕਰੂਡ ਫਿਊਚਰਜ਼ 2.89 ਫੀਸਦੀ ਵਧ ਕੇ 85.43 ਡਾਲਰ ਪ੍ਰਤੀ ਬੈਰਲ 'ਤੇ ਰਿਹਾ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਅਡਾਨੀ ਸਮੂਹ ਹੁਣ NDTV ਨੂੰ ਛੇਤੀ ਕਰੇਗਾ ਐਕਵਾਇਰ, ਪ੍ਰਣਯ ਰਾਏ ਅਤੇ ਰਾਧਿਕਾ ਰਾਏ ਦਾ ਪ੍ਰਮੋਟਰ ਕੰਪਨੀ ਤੋਂ ਅਸਤੀਫਾ
NEXT STORY