ਮੁੰਬਈ— ਅਮਰੀਕੀ ਅਤੇ ਏਸ਼ੀਆਈ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਵੀਰਵਾਰ ਦੇ ਕਾਰੋਬਾਰੀ ਸਤਰ 'ਚ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ ਹੈ। ਬੈਂਕਾਂ ਨੂੰ ਮਜ਼ਬੂਤੀ ਦੇਣ ਦੇ ਪਲਾਨ ਤਹਿਤ ਸਰਕਾਰ ਵੱਲੋਂ ਬੈਂਕਾਂ ਲਈ ਪੂੰਜੀ ਸਹਾਇਤਾ ਦਾ ਐਲਾਨ ਕੀਤੇ ਜਾਣ ਨਾਲ ਮਾਰਕੀਟ ਸੈਂਟੀਮੈਂਟ ਬਿਹਤਰ ਹੋਣ ਦੀ ਉਮੀਦ ਹੈ। ਫਿਲਹਾਲ ਸ਼ੁਰੂਆਤੀ ਕਾਰੋਬਾਰ 'ਚ ਸ਼ੇਅਰ ਬਾਜ਼ਾਰ 'ਚ ਮਿਲੇ-ਜੁਲੇ ਰੁਝਾਨ ਦੇਖਣ ਨੂੰ ਮਿਲ ਰਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 46.75 ਅੰਕ ਜਾਂ 0.13 ਫੀਸਦੀ ਦੀ ਮਜ਼ਬੂਤੀ ਨਾਲ 36,208.39 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 9.60 ਅੰਕ ਯਾਨੀ 0.09 ਫੀਸਦੀ ਦੀ ਤੇਜ਼ੀ ਨਾਲ 11,095.60 ਅੰਕ 'ਤੇ ਖੁੱਲ੍ਹਿਆ ਹੈ।
ਸ਼ੁਰੂਆਤੀ ਕਾਰੋਬਾਰ 'ਚ ਐੱਨ. ਐੱਸ. ਈ. 'ਤੇ ਹਿੰਡਾਲਕੋ, ਵੇਦਾਂਤਾ ਲਿਮਟਿਡ, ਐਕਸਿਸ ਬੈਂਕ ਅਤੇ ਆਇਸ਼ਰ ਮੋਟਰਜ਼ ਦੇ ਸ਼ੇਅਰਾਂ 'ਚ ਤੇਜ਼ੀ ਦੇਖਣ ਨੂੰ ਮਿਲੀ। ਹਾਲਾਂਕਿ ਬੈਂਕ ਨਿਫਟੀ 'ਚ ਵੀ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਫਿਲਹਾਲ ਬੈਂਕ ਨਿਫਟੀ 0.08 ਫੀਸਦੀ ਦੀ ਗਿਰਾਵਟ ਨਾਲ 27,376.05 'ਤੇ ਕਾਰੋਬਾਰ ਕਰਦਾ ਨਜ਼ਰ ਆਇਆ। ਉੱਥੇ ਹੀ, ਬੀ. ਐੱਸ. ਈ. 'ਤੇ ਲਾਰਜ ਕੈਪ ਅਤੇ ਸਮਾਲ ਕੈਪ ਇੰਡੈਕਸ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਜਦੋਂ ਕਿ ਮਿਡ ਕੈਪ ਇੰਡੈਕਸ 'ਚ 11.39 ਅੰਕ ਯਾਨੀ 0.06 ਫੀਸਦੀ ਦੀ ਮਜ਼ਬੂਤੀ ਦੇਖਣ ਨੂੰ ਮਿਲ ਰਹੀ ਹੈ।
ਏਸ਼ੀਆਈ ਬਾਜ਼ਾਰਾਂ 'ਚ ਰਲਿਆ-ਮਿਲਿਆ ਕਾਰੋਬਾਰ
NEXT STORY