ਮੁੰਬਈ (ਭਾਸ਼ਾ) - ਬੁੱਧਵਾਰ ਨੂੰ ਘਰੇਲੂ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 273.65 ਅੰਕ ਵਧ ਕੇ 74,957.35 'ਤੇ ਖੁੱਲ੍ਹਿਆ। NSE ਨਿਫਟੀ 83.85 ਅੰਕਾਂ ਦੇ ਵਾਧੇ ਨਾਲ 22,726.60 'ਤੇ ਰਿਹਾ। ਸੈਂਸੈਕਸ 'ਚ ਸੂਚੀਬੱਧ ਕੰਪਨੀਆਂ 'ਚ ਭਾਰਤੀ ਏਅਰਟੈੱਲ, ਟਾਟਾ ਸਟੀਲ, ਰਿਲਾਇੰਸ ਇੰਡਸਟਰੀਜ਼, ਕੋਟਕ ਮਹਿੰਦਰਾ ਬੈਂਕ, ਐਕਸਿਸ ਬੈਂਕ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ ਤੇਜ਼ੀ ਰਹੀ।
ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼
ਐੱਚਡੀਐੱਫਸੀ ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼, ਅਲਟਰਾਟੈਕ ਸੀਮੈਂਟ ਅਤੇ ਵਿਪਰੋ ਦੇ ਸ਼ੇਅਰਾਂ ਨੂੰ ਨੁਕਸਾਨ ਹੋਇਆ। ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ 225 ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਨੁਕਸਾਨ 'ਚ ਰਿਹਾ, ਜਦਕਿ ਹਾਂਗਕਾਂਗ ਦਾ ਹੈਂਗ ਸੇਂਗ ਲਾਭ 'ਚ ਰਿਹਾ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਮੁੱਖ ਤੌਰ 'ਤੇ ਸਕਾਰਾਤਮਕ ਰੁਖ ਨਾਲ ਬੰਦ ਹੋਏ। ਬ੍ਰੈਂਟ ਕਰੂਡ ਫਿਊਚਰਜ਼, ਗਲੋਬਲ ਆਇਲ ਬੈਂਚਮਾਰਕ, 0.04 ਫ਼ੀਸਦੀ ਵੱਧ ਕੇ 89.46 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫਆਈਆਈ) ਨੇ ਮੰਗਲਵਾਰ ਨੂੰ 593.20 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagba
ਮਾਰੂਤੀ ਸੁਜ਼ੂਕੀ ਨੇ ਮਾਨੇਸਰ ਪਲਾਂਟ ਦੀ ਸਮਰੱਥਾ ’ਚ ਪ੍ਰਤੀ ਸਾਲ 1 ਲੱਖ ਯੂਨਿਟ ਦਾ ਕੀਤਾ ਇਜ਼ਾਫਾ
NEXT STORY