ਨਵੀਂ ਦਿੱਲੀ - ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਅੱਜ ਫਿਰ ਗਿਰਾਵਟ ਦਰਜ ਕੀਤੀ ਗਈ ਹੈ। ਐਚ.ਡੀ.ਐਫ.ਸੀ. ਸਕਿਓਰਟੀਜ਼ ਅਨੁਸਾਰ, ਦਿੱਲੀ ਦੇ ਸਰਾਫਾ ਬਾਜ਼ਾਰ ਵਿਚ ਸੋਨਾ ਅੱਜ 302 ਰੁਪਏ ਸਸਤਾ ਹੋ ਗਿਆ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 44,269 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਪਿਛਲੇ ਸੈਸ਼ਨ 'ਚ ਸੋਨਾ 44,571 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਦੂਜੇ ਪਾਸੇ ਅੱਜ ਚਾਂਦੀ ਦੀਆਂ ਕੀਮਤਾਂ ਵਿਚ ਵੀ ਭਾਰੀ ਗਿਰਾਵਟ ਆਈ ਹੈ, ਜਿਸ ਦੇ ਬਾਅਦ ਚਾਂਦੀ ਦੀ ਕੀਮਤ 65,319 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ। ਪਿਛਲੇ ਸੈਸ਼ਨ 'ਚ ਚਾਂਦੀ 66,852 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।
ਇਹ ਵੀ ਪੜ੍ਹੋ : ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ ਦਿਸ਼ਾ ਨਿਰਦੇਸ਼ ਜਾਰੀ
ਪਿਛਲੇ ਹਫ਼ਤੇ ਸੋਨੇ ਦੀ ਕੀਮਤ ਕੀ ਸੀ?
ਕੀਮਤੀ ਧਾਤਾਂ ਦੀਆਂ ਵਿਸ਼ਵਵਿਆਪੀ ਕੀਮਤਾਂ ਵਿਚ ਹੋਏ ਸੁਧਾਰ ਦੇ ਸਮਰਥਨ ਵਿਚ ਸ਼ੁੱਕਰਵਾਰ ਨੂੰ ਦਿੱਲੀ ਬੁਲਿਅਨ ਮਾਰਕੀਟ ਵਿਚ ਸੋਨੇ ਦੀ ਕੀਮਤ 168 ਰੁਪਏ ਦੀ ਤੇਜ਼ੀ ਨਾਲ 44,580 ਰੁਪਏ ਪ੍ਰਤੀ 10 ਗ੍ਰਾਮ ਰਹੀ। ਇਹ ਜਾਣਕਾਰੀ ਐਚ.ਡੀ.ਐਫ.ਸੀ. ਸਿਕਿਓਰਟੀਜ਼ ਨੇ ਦਿੱਤੀ। ਪਿਛਲੀ ਬੰਦ ਕੀਮਤ 44,412 ਰੁਪਏ ਪ੍ਰਤੀ 10 ਗ੍ਰਾਮ ਸੀ। ਹਾਲਾਂਕਿ ਚਾਂਦੀ ਦੀ ਕੀਮਤ 135 ਰੁਪਏ ਪ੍ਰਤੀ ਕਿਲੋਗ੍ਰਾਮ ਘਟ ਕੇ 66,706 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਪਿਛਲੇ ਦਿਨ ਦੀ ਬੰਦ ਕੀਮਤ 66,841 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਅੰਤਰਰਾਸ਼ਟਰੀ ਬਾਜ਼ਾਰ ਵਿਚ ਸੋਨਾ ਤੇਜ਼ੀ ਨਾਲ 1,741 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ, ਜਦੋਂਕਿ ਚਾਂਦੀ ਲਗਭਗ 26.12 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਿਹਾ।
ਇਹ ਵੀ ਪੜ੍ਹੋ : ਹੁਣ ਇਨ੍ਹਾਂ ਕੰਮਾਂ ਲਈ ਜ਼ਰੂਰੀ ਨਹੀਂ ਰਿਹਾ ਆਧਾਰ ਨੰਬਰ, ਨਵਾਂ ਨੋਟੀਫਿਕੇਸ਼ਨ ਜਾਰੀ
11 ਹਜ਼ਾਰ ਰੁਪਏ ਤੋਂ ਵੀ ਜ਼ਿਆਦਾ ਡਿੱਗ ਚੁੱਕੀਆਂ ਹਨ ਸੋਨੇ ਦੀਆਂ ਕੀਮਤਾਂ
ਸੋਨੇ ਦੀ ਕੀਮਤ ਆਲ-ਟਾਈਮ ਹਾਈ ਤੋਂ 11 ਹਜ਼ਾਰ ਰੁਪਏ ਤੋਂ ਵੀ ਜ਼ਿਆਦਾ ਘੱਟ ਗਈ ਹੈ। 2020 ਵਿਚ ਸੋਨਾ 28 ਪ੍ਰਤੀਸ਼ਤ ਤੱਕ ਚੜ੍ਹ ਗਿਆ ਸੀ ਅਤੇ ਹੁਣ 11 ਹਜ਼ਾਰ ਰੁਪਏ ਤੋਂ ਵੀ ਹੇਠਾਂ ਆ ਗਿਆ ਹੈ। ਇਸ ਸਾਲ ਵਿਚ ਵੀ ਸੋਨੇ ਵਿਚ ਭਾਰੀ ਗਿਰਾਵਟ ਆਈ ਹੈ। ਇੰਨਾ ਹੀ ਨਹੀਂ ਚਾਂਦੀ 'ਚ ਵੀ 10 ਹਜ਼ਾਰ ਰੁਪਏ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਅਗਸਤ ਵਿਚ ਸੋਨਾ 56,310 ਰੁਪਏ ਦੇ ਸਰਬੋਤਮ ਪੱਧਰ ਨੂੰ ਛੂਹ ਗਿਆ ਸੀ ਅਤੇ ਹੁਣ ਸੋਨਾ 44,580 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ : Apple 'ਤੇ ਲੱਗਾ 2235 ਕਰੋੜ ਰੁਪਏ ਦਾ ਜੁਰਮਾਨਾ, ਕੰਪਨੀ ਨੇ ਆਪਣੀ ਸਫ਼ਾਈ 'ਚ ਦਿੱਤਾ ਇਹ ਬਿਆਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਐਕਸਿਸ ਬੈਂਕ ਨੇ FD ਦੀਆਂ ਵਿਆਜ ਦਰਾਂ 'ਚ ਕੀਤਾ ਬਦਲਾਅ, ਜਾਣੋ ਨਵੀਆਂ ਦਰਾਂ
NEXT STORY