ਨਵੀਂ ਦਿੱਲੀ - ਵੀਰਵਾਰ (19 ਦਸੰਬਰ) ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਰਾਹਤ ਮਿਲੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਕੀਮਤ 0.93 ਫੀਸਦੀ ਡਿੱਗ ਕੇ 75,938 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ, ਜਦੋਂ ਕਿ ਚਾਂਦੀ 2.50 ਫੀਸਦੀ ਡਿੱਗ ਕੇ 88,116 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।
ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਔਰਤਾਂ ਨੂੰ ਵੱਡਾ ਤੋਹਫ਼ਾ, ਹਰ ਮਹੀਨੇ ਮਿਲਣਗੇ 7000 ਰੁਪਏ
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਕਦਮ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਹੀ ਮਿਲੇਗਾ ਪੈਟਰੋਲ-ਡੀਜ਼ਲ
ਸੋਨਾ 200 ਰੁਪਏ, ਚਾਂਦੀ 500 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ
ਕੌਮਾਂਤਰੀ ਬਾਜ਼ਾਰਾਂ 'ਚ ਮਜ਼ਬੂਤੀ ਦੇ ਰੁਖ ਦੇ ਵਿਚਕਾਰ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 200 ਰੁਪਏ ਡਿੱਗ ਕੇ 79,100 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਪਿਛਲੇ ਸੈਸ਼ਨ 'ਚ 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 79,300 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ।
ਤਿੰਨ ਦਿਨਾਂ ਦੀ ਗਿਰਾਵਟ ਤੋਂ ਬਾਅਦ ਬੁੱਧਵਾਰ ਨੂੰ ਚਾਂਦੀ 500 ਰੁਪਏ ਚੜ੍ਹ ਕੇ 92,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਮੰਗਲਵਾਰ ਨੂੰ ਇਹ 91,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। ਪਿਛਲੇ ਤਿੰਨ ਸੈਸ਼ਨਾਂ 'ਚ ਚਾਂਦੀ 5,500 ਰੁਪਏ ਪ੍ਰਤੀ ਕਿਲੋਗ੍ਰਾਮ ਡਿੱਗੀ ਹੈ। 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਮੰਗਲਵਾਰ ਦੇ 78,700 ਰੁਪਏ ਪ੍ਰਤੀ 10 ਗ੍ਰਾਮ ਦੇ ਪਿਛਲੇ ਭਾਅ ਤੋਂ 200 ਰੁਪਏ ਦੀ ਗਿਰਾਵਟ ਨਾਲ 78,900 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ।
ਇਹ ਵੀ ਪੜ੍ਹੋ : ਮਣੀਪੁਰ ਹਿੰਸਾ 'ਚ 'Starlink' ਦੀ ਹੋਈ ਵਰਤੋਂ? ਵਿਵਾਦ 'ਤੇ Elon Musk ਨੇ ਤੋੜੀ ਚੁੱਪੀ
ਇਹ ਵੀ ਪੜ੍ਹੋ : SEBI ਨੇ Mutual Fund 'ਚ ਨਿਵੇਸ਼ ਲਈ ਜਾਰੀ ਕੀਤੇ ਨਵੇਂ ਨਿਯਮ, ਨਿਵੇਸ਼ਕਾਂ ਨੂੰ ਹੋਵੇਗਾ ਲਾਭ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀ ਰੁਪਏ ਨੇ ਤੋੜੇ ਸਾਰੇ ਰਿਕਾਰਡ, ਅਮਰੀਕੀ ਡਾਲਰ ਮੁਕਾਬਲੇ ਦਰਜ ਕੀਤੀ ਵੱਡੀ ਗਿਰਾਵਟ
NEXT STORY