ਨਵੀਂ ਦਿੱਲੀ (ਭਾਸ਼ਾ) - ਵਿਸ਼ਵ ਵਪਾਰ ਸੰਗਠਨ (ਡਬਲਿਊ.ਟੀ.ਓ.) ਦੇ ਮਹੱਤਵਪੂਰਨ ਮੈਂਬਰ ਸ਼ੁੱਕਰਵਾਰ ਨੂੰ ਕੋਵਿਡ-19 ਮਹਾਮਾਰੀ 'ਤੇ ਵਿਸ਼ਵ ਵਪਾਰ ਸੰਗਠਨ ਦੇ ਜਵਾਬ , ਮੱਛੀ ਪਾਲਣ ਸਬਸਿਡੀਆਂ 'ਤੇ ਪ੍ਰਸਤਾਵਿਤ ਸਮਝੌਤਿਆਂ ਅਤੇ ਸੁਧਾਰ ਦੇ ਉਪਾਵਾਂ 'ਤੇ ਚਰਚਾ ਕਰਨ ਲਈ ਆਨਲਾਈਨ ਮੁਲਾਕਾਤ ਕਰਨਗੇ।
ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸਵਿਟਜ਼ਰਲੈਂਡ ਨੇ ਇਹ ਬੈਠਕ ਦਾਵੋਸ 'ਚ ਵਿਸ਼ਵ ਆਰਥਿਕ ਫੋਰਮ ਦੇ ਸੰਮੇਲਨ ਦੌਰਾਨ ਬੁਲਾਈ ਹੈ। ਡਬਲਯੂਟੀਓ ਦੇ ਡਾਇਰੈਕਟਰ-ਜਨਰਲ ਨਗੋਜ਼ੀ ਓਕੋਨਜੋ ਇਵੇਲਾ ਵੀ ਇਨ੍ਹਾਂ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣਗੇ। ਇਹ ਮੀਟਿੰਗ ਇਸ ਲਈ ਮਹੱਤਵ ਰੱਖਦੀ ਹੈ ਕਿਉਂਕਿ 12ਵੀਂ ਮੰਤਰੀ ਪੱਧਰੀ ਕਾਨਫਰੰਸ, WTA ਦੀ ਸਿਖਰ ਫੈਸਲਾ ਲੈਣ ਵਾਲੀ ਸੰਸਥਾ, ਕੋਵਿਡ ਮਹਾਂਮਾਰੀ ਦੇ ਕਾਰਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਹ ਦੂਜੀ ਵਾਰ ਹੈ ਜਦੋਂ ਮਹਾਂਮਾਰੀ ਦੇ ਕਾਰਨ ਸਮਾਗਮ ਨੂੰ ਮੁਲਤਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ 'ਚ 5 ਲੱਖ ਤੋਂ ਵੱਧ ਲੋਕਾਂ ਨੇ ਨੌਕਰੀ ਗੁਆਈ : ਰਿਪੋਰਟ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਖੁੱਲ੍ਹ ਗਿਆ ਹੈ 2022 ਦਾ ਪਹਿਲਾ IPO, ਰਿਟੇਲ ਦਾ ਹਿੱਸਾ 3 ਘੰਟੇ 'ਚ ਹੋਇਆ ਸਬਸਕ੍ਰਾਇਬ
NEXT STORY