ਨਵੀਂ ਦਿੱਲੀ — ਮਾਰਕਿਟ ਰੈਗੂਲੇਟਰ ਇੰਡੀਅਨ ਸਕਿਊਰਿਟੀਜ਼ ਐਂਡ ਐਕਸਚੇਂਜ ਬੋਰਡ(ਸੇਬੀ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸ਼ੇਅਰ ਬਾਜ਼ਾਰ ਵਿਚ ਭਾਰੀ ਉਤਰਾਅ-ਚੜ੍ਹਾਅ ਦਾ ਸਾਹਮਣਾ ਕਰਨ ਲਈ 'ਕਿਸੇ ਵੀ ਤਰ੍ਹਾਂ ਦੀ ਲੋੜੀਂਦੀ ਕਾਰਵਾਈ' ਕਰਨ ਲਈ ਤਿਆਰ ਹੈ। ਸਵੇਰ ਦੇ ਕਾਰੋਬਾਰ 'ਚ ਸ਼ੇਅਰ ਬਾਜ਼ਾਰ ਵਿਚ ਲੋਅਰ ਸਰਕਿਟ ਲੱਗਣ ਕਾਰਨ ਕਾਰੋਬਾਰ ਨੂੰ 45 ਮਿੰਟ ਲਈ ਰੋਕ ਦਿੱਤਾ ਗਿਆ ਸੀ।
ਸੇਬੀ ਨੇ ਇਕ ਬਿਆਨ ਵਿਚ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਜੁੜੀਆਂ ਚਿੰਤਾਵਾਂ ਦੇ ਕਾਰਨ ਪਿਛਲੇ ਕੁਝ ਦਿਨਾਂ 'ਚ ਹੋਰ ਗਲੋਬਲ ਬਾਜ਼ਾਰਾਂ ਦੀ ਤਰ੍ਹਾਂ ਭਾਰਤੀ ਸ਼ੇਅਰ ਬਾਜ਼ਾਰ ਵਿਚ ਵੀ ਗਿਰਾਵਟ ਦਾ ਰੁਖ ਦੇਖਿਆ ਜਾ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਕੱਚੇ ਤੇਲ ਦੀਆਂ ਗਲੋਬਲ ਕੀਮਤਾਂ ਵੀ ਡਿੱਗੀਆਂ ਹਨ ਅਤੇ ਆਰਥਿਕ ਮੰਦੀ ਦੇ ਖਦਸ਼ੇ ਦਾ ਡਰ ਵੀ ਵਧਿਆ ਹੈ।
ਰੈਗੂਲੇਟਰੀ ਨੇ ਕਿਹਾ, 'ਸੇਬੀ ਅਤੇ ਸ਼ੇਅਰ ਬਾਜ਼ਾਰ ਜ਼ਰੂਰਤ ਦੇ ਹਿਸਾਬ ਨਾਲ ਲੌੜੀਂਦੇ ਕਦਮ ਚੁੱਕਣ ਲਈ ਤਿਆਰ ਹੈ।' ਸੇਬੀ ਨੇ ਕਿਹਾ ਕਿ ਭਾਰਤੀ ਬਾਜ਼ਾਰ ਵਿਚ ਗਿਰਾਵਟ ਦਾ ਰੁਖ਼ ਹੋਰ ਦੇਸ਼ਾਂ ਦੇ ਬਾਜ਼ਾਰਾਂ ਦੇ ਮੁਕਾਬਲੇ ਘੱਟ ਹੈ।
ਏਅਰ ਇੰਡੀਆ ਲਈ ਬੋਲੀ ਜਮ੍ਹਾ ਕਰਵਾਉਣ ਦੀ ਤਾਰੀਕ 30 ਅਪ੍ਰੈਲ ਤੱਕ ਵਧੀ
NEXT STORY