ਨਵੀਂ ਦਿੱਲੀ - ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਸੋਨਾ 0.17 ਫੀਸਦੀ ਡਿੱਗ ਕੇ 51,810 ਰੁਪਏ 'ਤੇ ਆ ਗਿਆ, ਜਦਕਿ ਚਾਂਦੀ 0.06 ਫੀਸਦੀ ਦੀ ਮਾਮੂਲੀ ਗਿਰਾਵਟ ਨਾਲ 66,725 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ ਉੱਤੇ ਪਹੁੰਚ ਗਈ ਹੈ।
ਉੱਥੇ ਹੀ ਸਰਾਫਾ ਬਾਜ਼ਾਰ 'ਚ ਅੱਜ 24 ਕੈਰੇਟ ਸੋਨੇ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ 24 ਕੈਰੇਟ ਸੋਨੇ ਦੀ ਕੀਮਤ 52,663 ਰੁਪਏ ਦੱਸੀ ਜਾ ਰਹੀ ਹੈ। ਇਸ ਤਰ੍ਹਾਂ ਕੱਲ੍ਹ ਦੇ ਮੁਕਾਬਲੇ ਅੱਜ ਇਸ ਵਿੱਚ 260 ਰੁਪਏ ਦਾ ਵਾਧਾ ਹੋਇਆ ਹੈ। ਅੱਜ 22 ਕੈਰੇਟ ਸੋਨੇ ਦੀ ਕੀਮਤ 'ਚ ਵੀ 250 ਰੁਪਏ ਦਾ ਵਾਧਾ ਹੋਇਆ ਹੈ। ਅੱਜ 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 48,250 ਰੁਪਏ ਹੈ।
ਇਹ ਵੀ ਪੜ੍ਹੋ :ਭਾਰਤ ਸਰਕਾਰ ਦੀ ਵੱਡੀ ਕਾਰਵਾਈ, ਪਾਕਿਸਤਾਨ ਦੇ 4 ਯੂਟਿਊਬ ਚੈਨਲਾਂ ਸਮੇਤ 22 ਨੂੰ ਕੀਤਾ ਬਲਾਕ
ਇਸ ਤਰ੍ਹਾਂ ਸ਼ੁੱਧਤਾ ਦੀ ਕਰੋ ਜਾਂਚ
ਇੱਥੇ ਦੱਸ ਦੇਈਏ ਕਿ ਗਹਿਣੇ ਬਣਾਉਣ ਲਈ ਜ਼ਿਆਦਾਤਰ 22 ਕੈਰੇਟ ਸੋਨੇ ਦੀ ਵਰਤੋਂ ਕੀਤੀ ਜਾਂਦੀ ਹੈ। ਕੁਝ ਲੋਕ 18 ਕੈਰੇਟ ਸੋਨਾ ਵੀ ਵਰਤਦੇ ਹਨ। ਗਹਿਣਿਆਂ 'ਤੇ ਕੈਰੇਟ ਦੇ ਹਿਸਾਬ ਨਾਲ ਹਾਲ ਮਾਰਕ ਬਣਾਇਆ ਜਾਂਦਾ ਹੈ। 24 ਕੈਰੇਟ ਸੋਨੇ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਲਿਖਿਆ ਜਾਂਦਾ ਹੈ।
ਇੱਥੇ ਆਪਣੇ ਸ਼ਹਿਰ ਦੀਆਂ ਕੀਮਤਾਂ ਜਾਣੋ
ਐਕਸਾਈਜ਼ ਡਿਊਟੀ, ਰਾਜ ਦੇ ਟੈਕਸਾਂ ਅਤੇ ਮੇਕਿੰਗ ਚਾਰਜਿਜ਼ ਕਾਰਨ ਸੋਨੇ ਦੇ ਗਹਿਣਿਆਂ ਦੀ ਕੀਮਤ ਦੇਸ਼ ਭਰ ਵਿੱਚ ਵੱਖ-ਵੱਖ ਹੁੰਦੀ ਹੈ। ਤੁਸੀਂ ਮੋਬਾਈਲ 'ਤੇ ਆਪਣੇ ਸ਼ਹਿਰ ਦੇ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, ਤੁਸੀਂ 8955664433 ਨੰਬਰ 'ਤੇ ਮਿਸ ਕਾਲ ਦੇ ਕੇ ਕੀਮਤ ਦੀ ਜਾਂਚ ਕਰ ਸਕਦੇ ਹੋ। ਤੁਹਾਡਾ ਮੈਸੇਜ ਉਸੇ ਨੰਬਰ 'ਤੇ ਆਵੇਗਾ ਜਿਸ ਤੋਂ ਤੁਸੀਂ ਮੈਸੇਜ ਕਰਦੇ ਹੋ। ਇਸ ਤਰ੍ਹਾਂ ਤੁਸੀਂ ਘਰ ਬੈਠੇ ਹੀ ਜਾਣ ਸਕੋਗੇ ਸੋਨੇ ਦਾ ਤਾਜ਼ਾ ਰੇਟ।
ਇਹ ਵੀ ਪੜ੍ਹੋ : CCI ਨੇ Zomato ਅਤੇ Swiggy ਖ਼ਿਲਾਫ ਜਾਂਚ ਦੇ ਦਿੱਤੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
CAIT ਨੇ ਦਵਾਈਆਂ ਦੀ ਆਨਲਾਈਨ ਵਿਕਰੀ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ
NEXT STORY