ਨਵੀਂ ਦਿੱਲੀ - ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਅੱਜ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ। ਮਲਟੀ ਕਮੋਡਿਟੀ ਐਕਸਚੇਂਜ(MCX) 'ਤੇ ਅੱਜ ਫਰਵਰੀ ਦਾ ਫਿਊਚਰ ਟ੍ਰੇਡ 350 ਰੁਪਏ ਦੀ ਗਿਰਾਵਟ ਨਾਲ 47,400 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਤੋਂ ਇਲਾਵਾ ਚਾਂਦੀ ਦਾ ਮਾਰਚ ਦਾ ਵਾਅਦਾ ਕਾਰੋਬਾਰ 836.00 ਰੁਪਏ ਦੀ ਗਿਰਾਵਟ ਨਾਲ 67,729.00 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਬਜਟ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਸਟਮ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ, ਜਿਸ ਕਾਰਨ ਨਿਵੇਸ਼ਕ ਸੋਨੇ ਵਿਚ ਮੁਨਾਫਾ ਵਸੂਲੀ ਕਰ ਰਹੇ ਹਨ।
ਦਿੱਲੀ 'ਚ ਸੋਨੇ-ਚਾਂਦੀ ਦੀ ਕੀਮਤ
- 22 ਕੈਰਟ ਸੋਨੇ ਦੀ ਕੀਮਤ - 46890 ਰੁਪਏ
- 24 ਕੈਰਟ ਸੋਨੇ ਦੀ ਕੀਮਤ - 51150 ਰੁਪਏ
- ਚਾਂਦੀ ਦੀ ਕੀਮਤ - 68500 ਰੁਪਏ
ਅੰਤਰਰਾਸ਼ਟਰੀ ਬਾਜ਼ਾਰ ਵਿਚ ਸੋਨਾ
ਅੰਤਰਰਾਸ਼ਟਰੀ ਬਾਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਵੀ ਸੋਨੇ ਦੀ ਕੀਮਤ ਘਟ ਰਹੀ ਹੈ। ਸੋਨਾ ਯੂਐਸ ਵਿਚ 10.89 ਡਾਲਰ ਦੀ ਗਿਰਾਵਟ ਦੇ ਨਾਲ 1,823.34 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਚਾਂਦੀ 0.30 ਡਾਲਰ ਦੀ ਗਿਰਾਵਟ ਨਾਲ 26.5 ਡੈਲਰ ਦੇ ਪੱਧਰ 'ਤੇ ਸੀ।
ਇਹ ਵੀ ਪੜ੍ਹੋ: ਜਾਣੋ ਇੰਪੋਰਟ ਡਿਊਟੀ ਘਟਾਉਣ ਤੋਂ ਬਾਅਦ ਕਿੰਨਾ ਸਸਤਾ ਹੋਵੇਗਾ ਸੋਨਾ
ਬੁੱਧਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿਚ ਸੋਨੇ ਦੀ ਕੀਮਤ
ਬੁੱਧਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿਚ ਸੋਨੇ ਦੀ ਕੀਮਤ ਵਿਚ 232 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਆਈ। ਰਾਜਧਾਨੀ ਦਿੱਲੀ ਵਿਚ ਸ਼ੁੱਧ 99.9 ਗ੍ਰਾਮ ਸੋਨੇ ਦੀ ਨਵੀਂ ਕੀਮਤ ਹੁਣ 47,387 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਸੀ।
ਇਹ ਵੀ ਪੜ੍ਹੋ: ਬਜਟ ਦੀ ਘੋਸ਼ਣਾ ਤੋਂ ਬਾਅਦ ਤਨਖ਼ਾਹ ਅਤੇ ਸੇਵਾ ਮੁਕਤੀ ਦੀ ਬਚਤ ਨੂੰ ਪਵੇਗੀ ਦੋਹਰੀ ਮਾਰ, ਜਾਣੋ ਕਿਵੇਂ
ਬੁੱਧਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿਚ ਚਾਂਦੀ ਦੀ ਕੀਮਤ
ਦਿੱਲੀ ਸਰਾਫਾ ਬਾਜ਼ਾਰ ਵਿਚ ਬੁੱਧਵਾਰ ਨੂੰ ਵੀ ਚਾਂਦੀ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆਈ। ਹੁਣ ਇਸ ਦੀ ਕੀਮਤ 1,955 ਰੁਪਏ ਦੀ ਗਿਰਾਵਟ ਦੇ ਨਾਲ 67,605 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ ਹੈ।
ਇਹ ਵੀ ਪੜ੍ਹੋ: LPG ਸਿਲੰਡਰ ਬੁੱਕ ਕਰਨ ਲਈ ਕਰੋ ਸਿਰਫ਼ ਇਕ ‘ਫੋਨ ਕਾਲ’, ਨਹੀਂ ਕਰਨਾ ਪਵੇਗਾ ਲੰਮਾ ਇੰਤਜ਼ਾਰ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਐਮਾਜ਼ੋਨ ਦੇ CEO ਦਾ ਅਹੁਦਾ ਛੱਡਣਗੇ ਜੇਫ ਬੇਜ਼ੋਸ, ਸੁੰਦਰ ਪਿਚਾਈ ਨੇ ਦਿੱਤੀ ਨਵੀਂ ਭੂਮਿਕਾ ਲਈ ਵਧਾਈ
NEXT STORY