ਬਿਜ਼ਨੈੱਸ ਡੈਸਕ — ਸੋਨੇ-ਚਾਂਦੀ ਦੇ ਫਿਊਚਰਜ਼ ਟ੍ਰੇਡਿੰਗ 'ਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਅੱਜ ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਵਾਧਾ ਲੈ ਕੇ ਖੁੱਲ੍ਹੀਆਂ ਹਨ। ਅੱਜ ਲਿਖਣ ਦੇ ਸਮੇਂ, ਸੋਨੇ ਦੇ ਵਾਇਦਾ ਭਾਅ 86,500 ਰੁਪਏ ਦੇ ਆਸ-ਪਾਸ ਵਪਾਰ ਕਰ ਰਹੇ ਸਨ, ਜਦੋਂ ਕਿ ਚਾਂਦੀ ਵਾਇਦਾ 97,000 ਰੁਪਏ ਦੇ ਆਸ-ਪਾਸ ਕਾਰੋਬਾਰ ਕਰਦੀ ਦੇਖੀ ਗਈ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਊਚਰ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : PNB 'ਚ ਸਾਹਮਣੇ ਆਇਆ ਇਕ ਹੋਰ ਵੱਡਾ ਬੈਂਕਿੰਗ ਘਪਲਾ , 271 ਕਰੋੜ ਦੀ ਹੋਈ ਧੋਖਾਧੜੀ
ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ 'ਚ ਤੇਜ਼ੀ
ਅੱਜ ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਤੇਜ਼ੀ ਨਾਲ ਕਾਰੋਬਾਰ ਕਰ ਰਹੀਆਂ ਹਨ। ਕਾਮੈਕਸ 'ਤੇ ਸੋਨਾ 2,949.50 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,936.10 ਡਾਲਰ ਪ੍ਰਤੀ ਔਂਸ ਸੀ। ਹਾਲਾਂਕਿ ਖਬਰ ਲਿਖੇ ਜਾਣ ਤੱਕ ਇਹ 21.80 ਡਾਲਰ ਦੇ ਵਾਧੇ ਨਾਲ 2,957.90 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ 33.15 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 33.04 ਡਾਲਰ ਸੀ। ਲਿਖਣ ਦੇ ਸਮੇਂ, ਇਹ 0.24 ਡਾਲਰ ਦੇ ਵਾਧੇ ਨਾਲ 33.28 ਡਾਲਰ ਪ੍ਰਤੀ ਔਂਸ 'ਤੇ ਵਪਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : ਬਾਜ਼ਾਰ ਨਾਲੋਂ ਅੱਧੇ ਭਾਅ 'ਤੇ ਸਕੂਟਰ-ਲੈਪਟਾਪ ਤੇ ਘਰੇਲੂ ਉਪਕਰਣ , 30 ਹਜ਼ਾਰ ਲੋਕਾਂ ਨੇ ਭਰੇ ਫਾਰਮ
1 ਜਨਵਰੀ ਤੋਂ ਸੋਨਾ 10,571 ਰੁਪਏ ਮਹਿੰਗਾ
ਇਸ ਸਾਲ ਯਾਨੀ 1 ਜਨਵਰੀ ਤੋਂ ਹੁਣ ਤੱਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 76,162 ਰੁਪਏ ਤੋਂ 10,571 ਰੁਪਏ ਵਧ ਕੇ 86,733 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵੀ 86,017 ਰੁਪਏ ਪ੍ਰਤੀ ਕਿਲੋ ਤੋਂ 11,549 ਰੁਪਏ ਵਧ ਕੇ 97,566 ਰੁਪਏ ਹੋ ਗਈ ਹੈ।
ਇਹ ਵੀ ਪੜ੍ਹੋ : ਘਰ ਖ਼ਰੀਦਣ ਬਾਰੇ ਸੋਚ ਰਹੇ ਹੋ? ਇਨ੍ਹਾਂ ਬੈਂਕਾਂ ਤੋਂ ਮਿਲੇਗਾ ਸਭ ਤੋਂ ਸਸਤਾ Home Loan
ਸੋਨੇ ਵਿੱਚ ਵਾਧੇ ਦੇ 4 ਕਾਰਨ
ਟਰੰਪ ਦੇ ਅਮਰੀਕਾ ਦੇ ਰਾਸ਼ਟਰਪਤੀ ਬਣਨ ਨਾਲ ਭੂ-ਰਾਜਨੀਤਿਕ ਤਣਾਅ ਵਧ ਗਿਆ ਹੈ।
ਡਾਲਰ ਦੇ ਮੁਕਾਬਲੇ ਰੁਪਏ ਦੇ ਕਮਜ਼ੋਰ ਹੋਣ ਕਾਰਨ ਸੋਨਾ ਮਹਿੰਗਾ ਹੋ ਰਿਹਾ ਹੈ।
ਵਧਦੀ ਮਹਿੰਗਾਈ ਕਾਰਨ ਸੋਨੇ ਦੀ ਕੀਮਤ ਨੂੰ ਵੀ ਸਮਰਥਨ ਮਿਲ ਰਿਹਾ ਹੈ।
ਸਟਾਕ ਮਾਰਕੀਟ 'ਚ ਉਤਰਾਅ-ਚੜ੍ਹਾਅ ਵਧਣ ਕਾਰਨ ਲੋਕ ਸੋਨੇ 'ਚ ਨਿਵੇਸ਼ ਵਧਾ ਰਹੇ ਹਨ।
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਫੈਸਲਾ, ਗੁਟਖਾ ਅਤੇ ਪਾਨ ਮਸਾਲੇ 'ਤੇ ਲੱਗਾ ਪੂਰੀ ਤਰ੍ਹਾਂ ਬੈਨ
90 ਹਜ਼ਾਰ ਰੁਪਏ ਤੱਕ ਜਾ ਸਕਦਾ ਹੈ ਇਸ ਸਾਲ ਸੋਨਾ
ਕੇਡੀਆ ਐਡਵਾਈਜ਼ਰੀ ਦੇ ਨਿਰਦੇਸ਼ਕ ਅਜੇ ਕੇਡੀਆ ਦਾ ਕਹਿਣਾ ਹੈ ਕਿ ਸੋਨੇ 'ਚ ਵੱਡੀ ਤੇਜ਼ੀ ਤੋਂ ਬਾਅਦ ਗਿਰਾਵਟ ਆਉਣੀ ਸੀ, ਉਹ ਆ ਚੁੱਕੀ ਹੈ। ਅਮਰੀਕਾ ਤੋਂ ਬਾਅਦ ਯੂਕੇ ਵੱਲੋਂ ਵਿਆਜ ਦਰਾਂ ਵਿੱਚ ਕਟੌਤੀ ਅਤੇ ਭੂ-ਰਾਜਨੀਤਿਕ ਤਣਾਅ ਵਧਣ ਕਾਰਨ ਸੋਨੇ ਨੂੰ ਸਮਰਥਨ ਮਿਲ ਰਿਹਾ ਹੈ। ਇਸ ਦੇ ਨਾਲ ਹੀ ਗੋਲਡ ETF 'ਚ ਨਿਵੇਸ਼ ਵੀ ਵਧ ਰਿਹਾ ਹੈ। ਇਸ ਕਾਰਨ ਸੋਨੇ ਦੀ ਮੰਗ ਵੀ ਵਧ ਰਹੀ ਹੈ। ਅਜਿਹੇ 'ਚ ਇਸ ਸਾਲ ਸੋਨਾ 90 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਡਾਣੀ ਗਰੁੱਪ ’ ਤੇ ਫਿਰ ਸੰਕਟ : ਗੌਤਮ ਅਡਾਣੀ ’ਤੇ ਮੁਕੱਦਮਾ ਚਲਾਉਣ ਦੇ ਲਈ ਅਮਰੀਕਾ ਨੇ ਭਾਰਤ ਤੋਂ ਮੰਗੀ ਮਦਦ
NEXT STORY