ਬਿਜ਼ਨੈੱਸ ਡੈਸਕ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਵੀਰਵਾਰ ਨੂੰ 8 ਵੱਡੀਆਂ ਆਈ. ਟੀ. ਕੰਪਨੀਆਂ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਸਸਪੈਂਡ ਕਰ ਦਿੱਤਾ ਹੈ। ਇਨ੍ਹਾਂ ਵਿਚ ਭਾਰਤ ਦੀਆਂ 4 ਕੰਪਨੀਆਂ ਟਾਟਾ, ਇੰਫੋਸਿਸ, ਵਿਪਰੋ ਅਤੇ ਐੱਚ. ਸੀ. ਐੱਲ. ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਮਾਈਕ੍ਰੋਸਾਫ਼ਟ, ਅਡੋਬ, ਕੋਗਨੀਜ਼ੈਂਟ ਅਤੇ ਕੈਪਜੈਮਿਨੀ ’ਤੇ ਵੀ ਇਹ ਰੋਕ ਲਗਾਈ ਗਈ ਹੈ।
ਇਹ ਵੀ ਪੜ੍ਹੋ : Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
ਇਸ ਫ਼ੈਸਲੇ ਤੋਂ ਬਾਅਦ ਇਹ ਕੰਪਨੀਆਂ ਹੁਣ ਆਪਣੇ ਕਰਮਚਾਰੀਆਂ ਲਈ ਪਰਮਾਨੈਂਟ ਲੇਬਰ ਸਰਟੀਫਿਕੇਸ਼ਨ ਲਈ ਅਰਜ਼ੀ ਨਹੀਂ ਦੇ ਸਕਣਗੀਆਂ। ਇਸੇ ਪ੍ਰਕਿਰਿਆ ਰਾਹੀਂ ਕੰਪਨੀਆਂ ਐੱਚ-1ਬੀ ਵੀਜ਼ਾ ’ਤੇ ਕੰਮ ਕਰ ਰਹੇ ਵਿਦੇਸ਼ੀ ਕਰਮਚਾਰੀਆਂ ਨੂੰ ਅਮਰੀਕਾ ਵਿਚ ਪੱਕੇ ਤੌਰ ’ਤੇ ਵਸਾਉਣ ਲਈ ਅਰਜ਼ੀ ਲਾਉਂਦੀਆਂ ਹਨ। ਇਸ ਫ਼ੈਸਲੇ ਨਾਲ ਇਨ੍ਹਾਂ ਕੰਪਨੀਆਂ ਰਾਹੀਂ ਅਮਰੀਕਾ ਵਿਚ ਗ੍ਰੀਨ ਕਾਰਡ ਪਾਉਣ ਦਾ ਇੰਤਜ਼ਾਰ ਕਰ ਰਹੇ ਹਜ਼ਾਰਾਂ ਭਾਰਤੀ ਕਰਮਚਾਰੀਆਂ ਦੀ ਗ੍ਰੀਨ ਕਾਰਡ ਪ੍ਰਕਿਰਿਆ ਅਟਕ ਸਕਦੀ ਹੈ।
ਇਹ ਵੀ ਪੜ੍ਹੋ : ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
3 ਨਵੰਬਰ ਤੱਕ ਈਰਾਨ ’ਤੇ ਹਮਲਾ ਨਹੀਂ : ਟਰੰਪ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨੋਬਲ ਸ਼ਾਂਤੀ ਪੁਰਸਕਾਰ ਲਈ ਇਕ ਵਾਰ ਫਿਰ ਆਪਣੀ ਦਾਅਵੇਦਾਰੀ ਪੇਸ਼ ਕਰਦਿਅਾਂ ਕਿਹਾ ਕਿ ਉਨ੍ਹਾਂ ਨੇ 8 ਜੰਗਾਂ ਦਾ ਨਿਪਟਾਰਾ ਕਰਵਾਇਆ ਹੈ ਅਤੇ ‘ਅਜਿਹੇ ਕੰਮ ਕੀਤੇ ਹਨ, ਜੋ ਕਿਸੇ ਹੋਰ ਨੇ ਕਦੇ ਨਹੀਂ ਕੀਤੇ।’ ਟਰੰਪ ਨੇ ਦੁਪਹਿਰ ਨੂੰ ਓਵਲ ਆਫ਼ਿਸ ਵਿਚ ਇਹ ਟਿੱਪਣੀ ਕੀਤੀ। ਨੋਬਲ ਸ਼ਾਂਤੀ ਪੁਰਸਕਾਰ ਦਾ ਐਲਾਨ ਸ਼ੁੱਕਰਵਾਰ ਨੂੰ ਨਾਰਵੇ ਦੀ ਨੋਬਲ ਕਮੇਟੀ ਵਲੋਂ ਕੀਤਾ ਜਾਣਾ ਹੈ। ਦੂਜੇ ਪਾਸੇ ਉਨ੍ਹਾਂ ਕਿਹਾ ਕਿ 3 ਨਵੰਬਰ ਨੂੰ ਹੋਣ ਵਾਲੀਆਂ ਮੱਧਕਾਲੀ ਚੋਣਾਂ ਤੋਂ ਪਹਿਲਾਂ ਅਮਰੀਕਾ ਈਰਾਨ ’ਤੇ ਮੁੜ ਹਮਲਾ ਨਹੀਂ ਕਰੇਗਾ। ਰਿਪਬਲਿਕਨ ਉਮੀਦਵਾਰਾਂ ਲਈ ਇਸ ਹਫ਼ਤੇ ਪ੍ਰਚਾਰ ਕਰਦਿਆਂ ਟਰੰਪ ਨੇ ਸੰਕੇਤ ਦਿੱਤਾ ਸੀ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਯੁੱਧ ਦਾ ਫ਼ੈਸਲਾਕੁੰਨ ਦੌਰ ਚੋਣਾਂ ਤੋਂ ਪਹਿਲਾਂ ਜਾਂ ਉਸ ਤੋਂ ਤੁਰੰਤ ਬਾਅਦ ਖ਼ਤਮ ਹੋ ਸਕਦਾ ਹੈ।
ਇਹ ਵੀ ਪੜ੍ਹੋ : ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਫ਼ੈਸਲਾ , 70% ਸਸਤੀ ਹੋਵੇਗੀ ਕੈਂਸਰ ਦੀ ਦਵਾਈ
ਇਹ ਵੀ ਪੜ੍ਹੋ : GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ ਘਟਾਈ, ਨੋਟਿਸ ਤੇ ਗ਼੍ਰਿਫਤਾਰੀ ਸਮੇਤ ਬਦਲੇ ਇਹ ਨਿਯਮ
ਇਹ ਵੀ ਪੜ੍ਹੋ : Aadhaar Card 'ਤੇ ਨਾਮ ਬਦਲਣ ਦੇ ਨਿਯਮ ਹੋਏ ਹੋਰ ਸਖ਼ਤ, UIDAI ਨੇ ਤੈਅ ਕੀਤੇ ਨਵੇਂ ਦਸਤਾਵੇਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਗੁੰਮਰਾਹਕੁੰਨ ਦਾਅਵੇ ਕਰਨੇ ਪਏ ਮਹਿੰਗੇ, Amazon-Flipkart ਸਮੇਤ ਛੇ ਕੰਪਨੀਆਂ ਨੂੰ FSSAI ਦਾ ਨੋਟਿਸ
NEXT STORY