ਨਵੀਂ ਦਿੱਲੀ (ਭਾਸ਼ਾ) : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ 60 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ। ਜਨਤਕ ਖੇਤਰ ਦੀ ਤੇਲ ਕੰਪਨੀਆਂ ਨੇ 83 ਦਿਨਾਂ ਦੇ ਅੰਤਰਾਲ ਦੇ ਬਾਅਦ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਫਿਰ ਸ਼ੁਰੂ ਕੀਤੀ ਹੈ। ਜਨਤਕ ਖੇਤਰ ਦੀ ਤੇਲ ਮਾਰਕੀਟਿੰਗ ਕੰਪਨੀਆਂ ਦੀ ਸੂਚਨਾ ਅਨੁਸਾਰ ਦਿੱਲੀ ਵਿਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 71.86 ਰੁਪਏ ਤੋਂ ਵੱਧ ਕੇ 72.46 ਰੁਪਏ ਪ੍ਰਤੀ ਲਿਟਰ ਹੋ ਗਈ, ਜਦੋਂ ਕਿ ਡੀਜ਼ਲ ਦੀ ਕੀਮਤ 69.99 ਰੁਪਏ ਤੋਂ ਵੱਧ ਕੇ 70.59 ਰੁਪਏ ਪ੍ਰਤੀ ਲਿਟਰ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਐਤਵਾਰ ਨੂੰ 83 ਦਿਨਾਂ ਦੇ ਅੰਤਰਾਲ ਦੇ ਬਾਅਦ ਕੀਮਤਾਂ ਦੀ ਸਮੀਖਿਆ ਕਰਦੇ ਹੋਏ ਇਸ ਵਿਚ 60 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਸੀ। ਇਸ ਤਰ੍ਹਾਂ ਕੀਮਤਾਂ ਵਿਚ ਲਗਾਤਾਰ ਦੂਜੇ ਦਿਨ ਵਾਧਾ ਹੋਇਆ ਹੈ।
ਇਕ ਤੇਲ ਕੰਪਨੀ ਦੇ ਅਧਿਕਾਰੀ ਨੇ ਦੱਸਿਆ ਕਿ ਰੋਜ਼ਾਨਾ ਕੀਮਤਾਂ ਵਿਚ ਸੋਧ ਦੁਬਾਰਾ ਸ਼ੁਰੂ ਹੋ ਗਿਆ ਹੈ। ਤੇਲ ਕੰਪਨੀਆਂ ਹਾਲਾਂਕਿ ਏ.ਟੀ.ਐਫ. ਅਤੇ ਐਲ.ਪੀ.ਜੀ. ਦੀਆਂ ਕੀਮਤਾਂ ਦੀ ਨਿਯਮਿਤ ਰੂਪ ਨਾਲ ਸਮੀਖਿਆ ਕਰ ਰਹੀਆਂ ਸਨ ਪਰ 16 ਮਾਰਚ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਦੇ ਲਾਭ ਨੂੰ ਸੋਖਣ ਲਈ ਸਰਕਾਰ ਨੇ ਪੈਟਰੋਲ ਅਤੇ ਡੀਜਲ 'ਤੇ ਉਤਪਾਦ ਸ਼ੁਲਕ ਵਿਚ 3 ਰੁਪਏ ਪ੍ਰਤੀ ਲਿਟਰ ਦੀ ਵਾਧਾ ਕੀਤਾ ਸੀ, ਜਿਸ ਤੋਂ ਬਾਅਦ ਕੀਮਤਾਂ ਦੀ ਸਮੀਖਿਆ ਰੋਕ ਦਿੱਤੀ ਗਈ ਸੀ। ਇਸ ਤੋਂ ਬਾਅਦ ਸਰਕਾਰ ਨੇ 6 ਮਈ ਨੂੰ ਇਕ ਵਾਰ ਫਿਰ ਉਤਪਾਦ ਸ਼ੁਲਕ ਨੂੰ ਪੈਟਰੋਲ 'ਤੇ 10 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਵਿਚ 13 ਰੁਪਏ ਪ੍ਰਤੀ ਲਿਟਰ ਵਧਾਇਆ।
ਅੱਜ ਤੋਂ ਖੁੱਲ੍ਹਣਗੇ ਧਾਰਮਿਕ ਸਥਾਨ ਤੇ ਸ਼ਾਪਿੰਗ ਮੌਲ, ਜਾਣੋ ਸੁਰੱਖਿਆ ਲਈ ਜ਼ਰੂਰੀ ਹਦਾਇਤਾਂ
NEXT STORY