ਵਾਸ਼ਿੰਗਟਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਧਮਕੀ ਦਿੱਤੀ ਹੈ ਕਿ ਜੋ ਵੀ ਦੇਸ਼ ਅਮਰੀਕੀ ਕੰਪਨੀਆਂ ਦੀਆਂ ਡਿਜੀਟਲ ਸੇਵਾਵਾਂ ’ਤੇ ਟੈਕਸ ਲਾਏਗਾ, ਉਸ ਦੇ ਇੰਪੋਰਟ ’ਤੇ 100 ਫੀਸਦੀ ਟੈਰਿਫ ਲਾ ਦਿੱਤਾ ਜਾਵੇਗਾ। ਟਰੰਪ ਨੇ ਸੋਸ਼ਲ ਮੀਡੀਆ ਪੋਸਟ ਵਿਚ ਯੂਰਪੀਅਨ ਦੇਸ਼ਾਂ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਹ ਅਮਰੀਕੀ ਕੰਪਨੀਆਂ ’ਤੇ ਬਹੁਤ ਜਲਦ ਟੈਕਸ ਲਗਾਉਣ ਬਾਰੇ ਚਰਚਾ ਕਰ ਰਹੇ ਹਨ।
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ Gold-Silver ਦੇ ਭਾਅ, ਜਾਣੋ 24K ਸ਼ੁੱਧ ਸੋਨੇ ਦਾ ਭਾਅ
ਇਹ ਵੀ ਪੜ੍ਹੋ : ਲਗਾਤਾਰ 3 ਦਿਨ ਬੰਦ ਰਹਿਣ ਵਾਲੇ ਹਨ Bank, ਜਾਣੋ ਛੁੱਟੀਆਂ ਦੀ ਪੂਰੀ ਸੂਚੀ
ਟਰੰਪ ਨੇ ਲਿਖਿਆ ਕਿ ਕਿਰਪਾ ਕਰ ਕੇ ਇਸ ਬਿਆਨ ਨੂੰ ਇਸ ਗੱਲ ਦਾ ਸੰਕੇਤ ਮੰਨਿਆ ਜਾਵੇ ਕਿ ਜੋ ਵੀ ਦੇਸ਼ ਅਜਿਹਾ ਟੈਕਸ ਲਾਏਗਾ, ਉਸ ਨੂੰ ਅਮਰੀਕਾ ਭੇਜੇ ਜਾਣ ਵਾਲੇ ਸਾਰੇ ਸਾਮਾਨ ’ਤੇ ਤੁਰੰਤ 100 ਫੀਸਦੀ ਟੈਕਸ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਨਵਾਂ ਟੈਕਸ ਪਹਿਲਾਂ ਤੋਂ ਤੈਅ ਕੀਤੇ ਗਏ ਕਿਸੇ ਵੀ ਵਪਾਰਕ ਸਮਝੌਤੇ ਦੀ ਜਗ੍ਹਾ ਲੈ ਲਵੇਗਾ। ਟਰੰਪ ਨੇ ਕਿਹਾ ਕਿ ਜੋ ਵੀ ਦੇਸ਼ ਅਜਿਹਾ ਟੈਕਸ ਲਾਏਗਾ, ਉਸ ’ਤੇ ਜੁਰਮਾਨਾ ਲਾਇਆ ਜਾਵੇਗਾ। ਉਨ੍ਹਾਂ ਨੇ ਪੋਸਟ ਵਿਚ ਖਾਸ ਤੌਰ ’ਤੇ ਯੂਰਪੀਅਨ ਦੇਸ਼ਾਂ ਦਾ ਜ਼ਿਕਰ ਕੀਤਾ।
ਇਹ ਵੀ ਪੜ੍ਹੋ : ਸਿਰਫ਼ 19 ਦਿਨਾਂ 'ਚ ਆਸਮਾਨ ਤੋਂ ਜ਼ਮੀਨ 'ਤੇ ਆਏ Gold-Silver ਦੇ ਭਾਅ, ਜਾਣੋ ਨਵੇਂ ਤੇ ਪੁਰਾਣੇ ਨਿਵੇਸ਼ਕ ਕੀ ਕਰਨ
ਇਹ ਵੀ ਪੜ੍ਹੋ : ਗੈਸ ਸਿਲੰਡਰ ਕਦੋਂ ਪਹੁੰਚੇਗਾ ਤੁਹਾਡੇ ਘਰ, ਤੁਰੰਤ ਕਰੋ ਚੈੱਕ, ਜਾਣੋ ਕਿਵੇਂ
ਇਹ ਵੀ ਪੜ੍ਹੋ : 1 ਜੁਲਾਈ ਤੋਂ ਬਦਲ ਜਾਣਗੇ ਇਹ ਨਿਯਮ, ਦੇਸ਼ ਦੇ ਹਰ ਵਿਅਕਤੀ 'ਤੇ ਹੋਵੇਗਾ ਇਸ ਦਾ ਅਸਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ
NEXT STORY