ਲਖਨਊ (ਭਾਸ਼ਾ) - ਕੁਝ ਮਹੀਨਿਆਂ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ, ਉੱਤਰ ਪ੍ਰਦੇਸ਼ ਸਰਕਾਰ ਨੇ ਵੀਰਵਾਰ ਨੂੰ ਗੰਨੇ ਲਈ ਰਾਜ ਸਲਾਹਕਾਰ ਮੁੱਲ (ਐਸਏਪੀ) ਵਿੱਚ 20 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਮੁੱਲ ਵਿਚ ਵਾਧਾ ਕਰਨ ਦਾ ਇਹ ਫ਼ੈਸਲਾ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਹੈ।
ਇਹ ਵੀ ਪੜ੍ਹੋ - 10 ਰੁਪਏ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਜਲਦੀ ਕੀਤਾ ਜਾਵੇਗਾ ਵੱਡਾ ਐਲਾਨ
ਖੰਡ ਉਦਯੋਗ ਅਤੇ ਗੰਨਾ ਵਿਕਾਸ ਵਿਭਾਗ ਦੇ ਮੰਤਰੀ ਲਕਸ਼ਮੀ ਨਰਾਇਣ ਚੌਧਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗੰਨੇ ਦੀ ਕੀਮਤ ਵਿੱਚ 20 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਅਗੇਤੀ ਕਿਸਮ ਦੀ ਕੀਮਤ ਹੁਣ 370 ਰੁਪਏ ਪ੍ਰਤੀ ਕੁਇੰਟਲ ਹੋਵੇਗੀ, ਜਦਕਿ ਆਮ ਕਿਸਮ ਦੀ ਕੀਮਤ 360 ਰੁਪਏ ਹੋਵੇਗੀ। ਹੁਣ ਤੱਕ ਗੰਨੇ ਦੀ ਅਗੇਤੀ ਕਿਸਮ ਦਾ ਖਰੀਦ ਮੁੱਲ 350 ਰੁਪਏ ਪ੍ਰਤੀ ਕੁਇੰਟਲ ਅਤੇ ਆਮ ਕਿਸਮ ਦਾ ਖਰੀਦ ਮੁੱਲ 340 ਰੁਪਏ ਪ੍ਰਤੀ ਕੁਇੰਟਲ ਸੀ।
ਇਹ ਵੀ ਪੜ੍ਹੋ - ਸੋਨਾ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ
ਉਨ੍ਹਾਂ ਨੇ ਕਿਹਾ ਕਿ ਪਿਛਲੇ ਛੇ ਸਾਲਾਂ ਵਿੱਚ ਯੋਗੀ ਆਦਿੱਤਿਆਨਾਥ ਸਰਕਾਰ ਨੇ ਗੰਨੇ ਦੇ ਭਾਅ ਵਿੱਚ 55 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। 2017 ਵਿੱਚ ਗੰਨੇ ਦੀ ਕੀਮਤ 315 ਰੁਪਏ ਪ੍ਰਤੀ ਕੁਇੰਟਲ ਸੀ। ਉਨ੍ਹਾਂ ਨੇ ਕਿਹਾ ਕਿ ਪਿਛਲੀ ਸਰਕਾਰ ਵੇਲੇ ਸੂਬੇ ਦੀਆਂ ਖੰਡ ਮਿੱਲਾਂ ਬੰਦ ਹੋਣ ਕਿਨਾਰੇ ਸਨ। ਉੱਤਰ ਪ੍ਰਦੇਸ਼ ਵਿੱਚ 42 ਲੱਖ ਪਰਿਵਾਰ ਗੰਨੇ ਦੀ ਖੇਤੀ ਕਰਦੇ ਹਨ ਅਤੇ ਇਸ ਕੰਮ ਵਿੱਚ 45 ਲੱਖ ਮਜ਼ਦੂਰ ਲੱਗੇ ਹੋਏ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਨੇ ਗੰਨੇ ਦੇ ਐੱਸਏਪੀ ਵਿੱਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਸੀ, ਜਿਸ ਤੋਂ ਬਾਅਦ ਸੋਧਿਆ ਮੁੱਲ ਵਧ ਕੇ 350 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਸੀ।
ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਪਲ ਨੇ ਖੋਹਿਆ ਸੈਮਸੰਗ ਦਾ 13 ਸਾਲ ਪੁਰਾਣਾ ਤਾਜ, ਬਣਿਆ ਨੰਬਰ 1
NEXT STORY