ਬਿਜ਼ਨੈੱਸ ਡੈਸਕ : ਟੈਲੀਕਾਮ ਕੰਪਨੀ ਵੋਡਾਫੋਨ ਆਈਡੀਆ ਲਿਮਟਿਡ (VIL) ਦੇ ਗਾਹਕਾਂ ਲਈ ਅਹਿਮ ਖ਼ਬਰ ਹੈ। ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਅਭਿਜੀਤ ਕਿਸ਼ੋਰ ਨੇ ਸੰਕੇਤ ਦਿੱਤਾ ਹੈ ਕਿ ਕੰਪਨੀ ਮੌਜੂਦਾ ਮੋਬਾਈਲ ਦਰਾਂ ਵਿੱਚ ਮਾਮੂਲੀ ਸੋਧ ਕਰ ਸਕਦੀ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਫਿਲਹਾਲ ਵੱਡੇ ਪੱਧਰ 'ਤੇ ਕੀਮਤਾਂ ਵਧਾਉਣ ਦੀ ਕੋਈ ਯੋਜਨਾ ਨਹੀਂ ਹੈ।
ਇਹ ਵੀ ਪੜ੍ਹੋ : ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ
ਰੇਟਾਂ ਵਿੱਚ ਹੋਵੇਗਾ ਮਾਮੂਲੀ ਸੁਧਾਰ
'COAI ਡਿਜੀਕਾਮ ਸਮਿਟ 2026' ਦੌਰਾਨ ਬੋਲਦਿਆਂ ਅਭਿਜੀਤ ਕਿਸ਼ੋਰ ਨੇ ਕਿਹਾ, "ਦਰਾਂ ਵਿੱਚ ਕੁਝ ਮਾਮੂਲੀ ਸੁਧਾਰ ਕੀਤੇ ਜਾਣਗੇ, ਪਰ ਆਮ ਤੌਰ 'ਤੇ ਹੋਣ ਵਾਲਾ ਵੱਡਾ ਢਾਂਚਾਗਤ ਵਾਧਾ ਫਿਲਹਾਲ ਨਹੀਂ ਹੋਵੇਗਾ"। ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਭਾਰਤੀ ਏਅਰਟੈੱਲ ਨੇ ਹਾਲ ਹੀ ਵਿੱਚ ਆਪਣੇ ਪ੍ਰੀਪੇਡ ਪਲਾਨਾਂ ਵਿੱਚ 4-5 ਫੀਸਦੀ ਦਾ ਵਾਧਾ ਕੀਤਾ ਹੈ। ਬਾਜ਼ਾਰ ਮਾਹਿਰਾਂ ਦਾ ਅਨੁਮਾਨ ਹੈ ਕਿ ਇਸ ਸਾਲ ਦੀ ਪਹਿਲੀ ਛਿਮਾਹੀ ਵਿੱਚ ਮੋਬਾਈਲ ਦਰਾਂ ਵਿੱਚ 15 ਫੀਸਦੀ ਤੱਕ ਦਾ ਵਾਧਾ ਦੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ : 10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
ਸਰਕਾਰ ਦੀ ਹਿੱਸੇਦਾਰੀ ਨਾਲ ਵਧਿਆ ਭਰੋਸਾ
ਵੋਡਾਫੋਨ ਆਈਡੀਆ ਪਿਛਲੇ ਕਈ ਸਾਲਾਂ ਤੋਂ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਕੰਪਨੀ ਦੇ CEO ਅਨੁਸਾਰ, ਸਰਕਾਰ ਹੁਣ ਕੰਪਨੀ ਵਿੱਚ ਲਗਭਗ 49 ਫੀਸਦੀ ਹਿੱਸੇਦਾਰੀ ਦੇ ਨਾਲ ਇੱਕ ਮਹੱਤਵਪੂਰਨ ਸ਼ੇਅਰਧਾਰਕ ਹੈ, ਜਿਸ ਨਾਲ ਕੰਪਨੀ ਦੇ ਭਰੋਸੇ ਵਿੱਚ ਵਾਧਾ ਹੋਇਆ ਹੈ। ਦੱਸਣਯੋਗ ਹੈ ਕਿ ਸਰਕਾਰ ਨੇ ਕੰਪਨੀ ਦੇ ਬਕਾਇਆ ਮਾਲੀਏ ਦੇ ਬਦਲੇ ਇਹ ਹਿੱਸੇਦਾਰੀ ਲਈ ਹੈ।
ਇਹ ਵੀ ਪੜ੍ਹੋ : ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ 836 ਟਨ ਚਾਂਦੀ, ਤੋੜੇ ਪਿਛਲੇ 10 ਸਾਲਾਂ ਦੇ ਰਿਕਾਰਡ
ਗਾਹਕਾਂ ਦੀ ਗਿਣਤੀ ਵਿੱਚ ਸੁਧਾਰ
ਕੰਪਨੀ ਲਈ ਰਾਹਤ ਦੀ ਗੱਲ ਇਹ ਹੈ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਇਸਦੇ ਗਾਹਕਾਂ ਦੀ ਗਿਣਤੀ ਵਿੱਚ ਸੁਧਾਰ ਦੇ ਸੰਕੇਤ ਮਿਲੇ ਹਨ। ਭਾਰਤੀ ਟੈਲੀਕਾਮ ਰੈਗੂਲੇਟਰੀ ਅਥਾਰਟੀ (TRAI) ਦੇ ਤਾਜ਼ਾ ਅੰਕੜਿਆਂ ਮੁਤਾਬਕ, ਮਾਰਚ ਮਹੀਨੇ ਵਿੱਚ ਵੋਡਾਫੋਨ ਆਈਡੀਆ ਨੇ ਇਕ ਲੱਖ ਤੋਂ ਵੱਧ ਨਵੇਂ ਮੋਬਾਈਲ ਗਾਹਕ ਜੋੜੇ ਹਨ। ਇਹ ਪਿਛਲੇ ਕਈ ਸਾਲਾਂ ਤੋਂ ਗਾਹਕਾਂ ਦੀ ਗਿਣਤੀ ਵਿੱਚ ਆ ਰਹੀ ਲਗਾਤਾਰ ਗਿਰਾਵਟ ਤੋਂ ਬਾਅਦ ਇੱਕ ਵੱਡਾ ਸੁਧਾਰ ਮੰਨਿਆ ਜਾ ਰਿਹਾ ਹੈ। ਕੰਪਨੀ ਹੁਣ ਆਪਣੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ।
ਇਹ ਵੀ ਪੜ੍ਹੋ : RBI ਦੇ ਨਵੇਂ ਨਿਯਮ : ਡਿਜੀਟਲ ਪੇਮੈਂਟ ਸਿਸਟਮ 'ਚ ਹੋਇਆ ਵੱਡਾ ਬਦਲਾਅ, ਮਿਲਣਗੀਆਂ ਇਹ ਸਹੂਲਤਾਂ
ਇਹ ਵੀ ਪੜ੍ਹੋ : ਦੁਨੀਆ ਦਾ ਲਗਭਗ ਅੱਧਾ ਸੋਨਾ ਸਿਰਫ਼ ਦੋ ਦੇਸ਼ਾਂ ਕੋਲ, ਉਤਪਾਦਨ ਦੇ ਮਾਮਲੇ 'ਚ ਇਸ ਦੇਸ਼ ਨੇ ਮਾਰੀ ਬਾਜ਼ੀ
ਇਹ ਵੀ ਪੜ੍ਹੋ : ਪ੍ਰਾਈਵੇਟ ਮੁਲਾਜ਼ਮਾਂ ਦੀ ਬੇਸਿਕ ਸੈਲਰੀ 'ਚ ਵੱਡਾ ਬਦਲਾਅ ਲਾਗੂ, ਜਾਣੋ ਕਿੰਨੀ ਘਟੇਗੀ ਤੁਹਾਡੀ 'ਇਨ-ਹੈਂਡ' ਸੈਲਰੀ
ਇਹ ਵੀ ਪੜ੍ਹੋ : ਅਕਸ਼ੈ ਤ੍ਰਿਤੀਆ ਤੋਂ ਬਾਅਦ ਚਾਂਦੀ 4000 ਰੁਪਏ ਹੋਈ ਸਸਤੀ, ਸੋਨੇ ਦੇ ਭਾਅ ਵੀ ਟੁੱਟੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਡਾਲਰ ਦੇ ਮੁਕਾਬਲੇ ਰੁਪਏ 'ਚ ਵੱਡੀ ਗਿਰਾਵਟ: 22 ਪੈਸੇ ਟੁੱਟੀ ਭਾਰਤੀ ਕਰੰਸੀ, ਜਾਣੋ ਗਿਰਾਵਟ ਦੇ ਕਾਰਨ
NEXT STORY