ਬਿਜ਼ਨੈੱਸ ਡੈਸਕ - ਮੱਧ-ਪੂਰਬ ’ਚ ਜਾਰੀ ਤਣਾਅ ਨੂੰ 4 ਹਫ਼ਤੇ ਹੋ ਚੁੱਕੇ ਹਨ ਪਰ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ 15 ਸੂਤਰੀ ਸ਼ਾਂਤੀ ਪ੍ਰਸਤਾਵ ਨੂੰ ਈਰਾਨ ਪਹਿਲਾਂ ਹੀ ਖਾਰਿਜ ਕਰ ਚੁੱਕਾ ਹੈ, ਜਿਸ ਨਾਲ ਇਹ ਸੰਕੇਤ ਮਿਲ ਰਹੇ ਹਨ ਕਿ ਆਉਣ ਵਾਲੇ ਦਿਨਾਂ ’ਚ ਤਣਾਅ ਹੋਰ ਵਧ ਸਕਦਾ ਹੈ।
ਇਹ ਵੀ ਪੜ੍ਹੋ : ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਘਟਾਈ ਐਕਸਾਈਜ਼ ਡਿਊਟੀ, ਕੀ ਸਸਤਾ ਹੋਵੇਗਾ ਤੇਲ ?
ਇਸ ਦੇ ਨਾਲ ਹੀ ਸਟ੍ਰੇਟ ਆਫ਼ ਹੋਮੁਰਜ਼ ਦੇ ਬੰਦ ਹੋਣ ਨਾਲ ਗਲੋਬਲ ਊਰਜਾ ਸੰਕਟ ਡੂੰਘਾ ਹੋ ਗਿਆ ਹੈ ਅਤੇ ਕਈ ਦੇਸ਼ਾਂ ’ਚ ਊਰਜਾ ਐਮਰਜੈਂਸੀ ਵਰਗੀ ਸਥਿਤੀ ਪੈਦਾ ਹੋ ਗਈ ਹੈ। ਅਜਿਹੇ ’ਚ ਊਰਜਾ ਮਾਹਰ ਭਵਿੱਖ ਨੂੰ ਲੈ ਕੇ ਗੰਭੀਰ ਚਿਤਾਵਨੀ ਦੇ ਰਹੇ ਹਨ।
ਇਹ ਵੀ ਪੜ੍ਹੋ : ਆਮ ਆਦਮੀ 'ਤੇ ਮਹਿੰਗਾਈ ਦੀ ਮਾਰ: ਪੈਟਰੋਲ 5.30 ਰੁਪਏ ਤੇ ਡੀਜ਼ਲ 3 ਰੁਪਏ ਹੋਇਆ ਮਹਿੰਗਾ
ਊਰਜਾ ਅਰਥਸ਼ਾਸਤਰੀ ਅਨਸ ਅਲਹਾਜੀ ਨੇ ਗਲੋਬਲ ਅਰਥਵਿਵਸਥਾ ਲਈ ਖ਼ਤਰੇ ਦੀ ਘੰਟੀ ਵਜਾਉਂਦੇ ਹੋਏ ਕਿਹਾ ਹੈ ਕਿ ਜੇਕਰ ਇਹ ਈਰਾਨ ਨਾਲ ਜੁੜੀ ਜੰਗ ਛੇਤੀ ਖ਼ਤਮ ਨਾ ਹੋਈ, ਤਾਂ ਪੂਰੀ ਦੁਨੀਆ ਦੀ ਅਰਥਵਿਵਸਥਾ ’ਤੇ ਭਾਰੀ ਅਸਰ ਪੈ ਸਕਦਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਜੇਕਰ ਇਹ ਸੰਘਰਸ਼ ਲੰਬਾ ਚੱਲਦਾ ਹੈ, ਤਾਂ ਕੁਝ ਹੀ ਹਫ਼ਤਿਆਂ ’ਚ ਇਸ ਦੇ ਗੰਭੀਰ ਨਤੀਜੇ ਸਾਹਮਣੇ ਆਉਣ ਲੱਗਣਗੇ।
ਇਹ ਵੀ ਪੜ੍ਹੋ : LPG ਸਿਲੰਡਰ ਬੁੱਕ ਕਰਨ ਦੇ ਨਿਯਮਾਂ 'ਚ ਫਿਰ ਹੋ ਗਿਆ ਵੱਡਾ ਬਦਲਾਅ, 24 ਘੰਟੇ ਸੇਵਾ ਹੋਈ ਬੰਦ
ਉਨ੍ਹਾਂ ਨੇ ਮੌਜੂਦਾ ਹਾਲਾਤ ਨੂੰ ਸਟ੍ਰੇਟ ਆਫ਼ ਹੋਮੁਰਜ਼ ਨਾਲ ਜੋੜਦੇ ਹੋਏ ਦੱਸਿਆ ਕਿ ਇਸ ਤੰਗ ਰਸਤੇ ਤੋਂ ਦੁਨੀਆ ਦੀ ਲੱਗਭਗ 20 ਫੀਸਦੀ ਤੇਲ ਸਪਲਾਈ ਲੰਘਦੀ ਹੈ। ਅਜਿਹੇ ’ਚ ਇੱਥੇ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਗਲੋਬਲ ਵਪਾਰ ਅਤੇ ਊਰਜਾ ਬਾਜ਼ਾਰ ਨੂੰ ਵੱਡਾ ਝਟਕਾ ਦੇ ਸਕਦੀ ਹੈ। ਇਸ ਦਾ ਅਸਰ ਮੱਧ-ਪੂਰਬ ਤੋਂ ਦੂਰ ਯੂਰਪ ਤੱਕ ਵਿਖਾਈ ਦੇਣ ਲੱਗਾ ਹੈ।
ਇਹ ਵੀ ਪੜ੍ਹੋ : ਹੁਣ 25 ਦਿਨਾਂ ਬਾਅਦ ਬੁਕਿੰਗ ਵਾਲਾ ਨਿਯਮ ਵੀ ਬਦਲਿਆ, ਜਾਣੋ ਕਿਸ ਨੂੰ ਕਿੰਨੇ ਦਿਨਾਂ ਬਾਅਦ ਮਿਲੇਗਾ ਸਿਲੰਡਰ
ਏਸ਼ੀਆਈ ਬਾਜ਼ਾਰ ’ਚ ਬੇਕਾਬੂ ਹੋਵੇਗਾ ਤੇਲ
ਅਨਸ ਅਲਹਾਜੀ ਅਨੁਸਾਰ ਯੂਰਪ ’ਚ ਊਰਜਾ ਸੰਕਟ ਤੇਜ਼ੀ ਨਾਲ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਨਾਲ ਰੂਸ ਦੇ ਊਰਜਾ ਸਰੋਤਾਂ ’ਤੇ ਨਿਰਭਰਤਾ ਫਿਰ ਵਧ ਸਕਦੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜਿਸ ਰੂਸੀ ਤੇਲ ’ਤੇ ਨਿਰਭਰਤਾ ਘੱਟ ਕਰਨ ਦੀ ਕੋਸ਼ਿਸ਼ ਯੂਰਪ ਕਈ ਸਾਲਾਂ ਤੋਂ ਕਰ ਰਿਹਾ ਸੀ, ਉਹ ਕੋਸ਼ਿਸ਼ ਇਸ ਸੰਕਟ ’ਚ ਕਮਜ਼ੋਰ ਪੈ ਸਕਦੀ ਹੈ।
ਇਹ ਵੀ ਪੜ੍ਹੋ : 1 ਅਪ੍ਰੈਲ ਤੋਂ ਬਦਲ ਜਾਣਗੇ ਅਹਿਮ ਨਿਯਮ, LPG ਸਿਲੰਡਰ ਤੋਂ ਲੈ ਕੇ ATM ਤੱਕ, ਤੁਹਾਡੀ ਜੇਬ 'ਤੇ ਹੋਵੇਗਾ ਅਸਰ
ਉੱਥੇ ਹੀ, ਏਸ਼ੀਆਈ ਬਾਜ਼ਾਰਾਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਪਹਿਲਾਂ ਹੀ 120 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਪਹੁੰਚ ਚੁੱਕੀਆਂ ਹਨ। ਜੇਕਰ ਤਣਾਅ ਇਸੇ ਤਰ੍ਹਾਂ ਜਾਰੀ ਰਿਹਾ, ਤਾਂ ਕਰੂਡ ਆਇਲ ਦੀਆਂ ਕੀਮਤਾਂ ਹੋਰ ਜ਼ਿਆਦਾ ਵਧ ਸਕਦੀਆਂ ਹਨ, ਜਿਸ ਨਾਲ ਗਲੋਬਲ ਅਰਥਵਿਵਸਥਾ ’ਤੇ ਦਬਾਅ ਹੋਰ ਵਧੇਗਾ।
ਇਹ ਵੀ ਪੜ੍ਹੋ : IOCL, BPCL ਤੇ HPCL ਨੇ ਲਿਆ ਅਹਿਮ ਫੈਸਲਾ, ਪੈਟਰੋਲ ਪੰਪਾਂ ਨੂੰ ਜਾਰੀ ਹੋ ਗਏ ਨਵੇਂ ਆਦੇਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ! ਚਾਂਦੀ 11,000 ਤੋਂ ਵਧ ਟੁੱਟੀ, ਸੋਨਾ ਵੀ ਹੋਇਆ ਸਸਤਾ
NEXT STORY