ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ ਵਿਚ ਕਮਜ਼ੋਰ ਰੁਖ ਅਤੇ ਪੱਛਮੀ ਏਸ਼ੀਆ ਵਿਚ ਭੂ-ਰਾਜਨੀਤਿਕ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦਰਮਿਆਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਘਰੇਲੂ ਬਾਜ਼ਾਰਾਂ ਵਿਚ ਗਿਰਾਵਟ ਦਰਜ ਕੀਤੀ ਗਈ। ਘਰੇਲੂ ਬਾਜ਼ਾਰਾਂ 'ਚ ਲਗਾਤਾਰ ਤੀਜੇ ਦਿਨ ਗਿਰਾਵਟ ਦਰਜ ਕੀਤੀ ਗਈ। BSE ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ 243.36 ਅੰਕ ਡਿੱਗ ਕੇ 66,039.38 'ਤੇ ਆ ਗਿਆ। ਨਿਫਟੀ 59.2 ਅੰਕ ਡਿੱਗ ਕੇ 19,691.85 'ਤੇ ਰਿਹਾ।
ਇਹ ਵੀ ਪੜ੍ਹੋ : ਫਾਰੈਕਸ ਰਿਜ਼ਰਵ ਨੂੰ ਲੈ ਕੇ ਭਾਰਤ ਨੂੰ ਝਟਕਾ, ਵਿਦੇਸ਼ੀ ਮੁਦਰਾ ਭੰਡਾਰ ’ਚ ਗਿਰਾਵਟ ਤੇ ਗੋਲਡ ਰਿਜ਼ਰਵ ਵੀ ਘਟਿਆ
ਟਾਪ ਲੂਜ਼ਰਜ਼
ਨੇਸਲੇ, ਏਸ਼ੀਅਨ ਪੇਂਟਸ, ਇੰਡਸਇੰਡ ਬੈਂਕ, ਐਚਡੀਐਫਸੀ ਬੈਂਕ, ਕੋਟਕ ਮਹਿੰਦਰਾ ਬੈਂਕ, ਬਜਾਜ ਫਿਨਸਰਵ
ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ 'ਚ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਕੇਂਦਰ ਸਰਕਾਰ ਦਾ ਅਹਿਮ ਫ਼ੈਸਲਾ
ਟਾਪ ਗੇਨਰਜ਼
ਟਾਟਾ ਮੋਟਰਜ਼, ਐਚਸੀਐਲ ਟੈਕਨਾਲੋਜੀਜ਼, ਐਕਸਿਸ ਬੈਂਕ, ਮਾਰੂਤੀ
ਗਲੋਬਲ ਬਾਜ਼ਾਰਾਂ ਦਾ ਹਾਲ
ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਾਪਾਨ ਦਾ ਨਿੱਕੇਈ, ਦੱਖਣੀ ਕੋਰੀਆ ਦਾ ਕੋਸਪੀ ਅਤੇ ਹਾਂਗਕਾਂਗ ਦਾ ਹੈਂਗ ਸੇਂਗ 'ਚ ਗਿਰਾਵਟ ਦਰਜ ਕੀਤੀ ਗਈ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.10 ਫੀਸਦੀ ਵਧ ਕੇ 90.98 ਡਾਲਰ ਪ੍ਰਤੀ ਬੈਰਲ ਹੋ ਗਿਆ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 317.01 ਕਰੋੜ ਰੁਪਏ ਦਾ ਨਿਵੇਸ਼ ਕੀਤਾ।
ਇਹ ਵੀ ਪੜ੍ਹੋ : ਹੁਣ ਪਹਿਲਾਂ ਹੀ ਪਤਾ ਲੱਗ ਸਕੇਗਾ ਕਿ ਕਿਥੇ ਆਉਣਗੇ ਹੜ੍ਹ ਤੇ ਕਿੱਥੇ ਪਵੇਗਾ ਸੋਕਾ, ਬਦਲ ਜਾਵੇਗੀ ਦੁਨੀਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਿੰਨੀ ਵਧੇਗੀ ਮਹਿੰਗਾਈ, ਉਸ ਤੋਂ ਜ਼ਿਆਦਾ ਵਧੇਗੀ ਕਮਾਈ
NEXT STORY