ਬਿਜ਼ਨੈੱਸ ਡੈਸਕ : ਦਿੱਗਜ ਕਾਰੋਬਾਰੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਛੋਟੇ ਪੁੱਤਰ ਅਨੰਤ ਅੰਬਾਨੀ ਜਲਦ ਰਾਧਿਕਾ ਮਰਚੈਂਟ ਨਾਲ ਵਿਆਹ ਕਰਨ ਜਾ ਰਹੇ ਹਨ। ਇਸ ਦੌਰਾਨ ਪ੍ਰੀ-ਵੈਡਿੰਗ ਫੰਕਸ਼ਨ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ 1 ਤੋਂ 3 ਮਾਰਚ ਤੱਕ ਗੁਜਰਾਤ ਦੇ ਜਾਮਨਗਰ ਵਿੱਚ ਆਪਣੇ ਸ਼ਾਨਦਾਰ ਪ੍ਰੀ-ਵੈਡਿੰਗ ਫੰਕਸ਼ਨ ਦੀ ਮੇਜ਼ਬਾਨੀ ਕਰਨਗੇ। ਇਸ ਮੌਕੇ ਬਾਲੀਵੁੱਡ ਸਿਤਾਰਿਆਂ ਤੋਂ ਇਲਾਵਾ ਰਾਜਨੀਤਿਕ ਹਸਤੀਆਂ, ਦਿੱਗਜ਼ ਕਾਰੋਬਾਰੀ, ਅੰਤਰਰਾਸ਼ਟਰੀ ਮਹਿਮਾਨ ਵਿਸ਼ੇਸ਼ ਤੌਰ 'ਤੇ ਆ ਰਹੇ ਹਨ। ਕੀ ਤੁਸੀਂ ਜਾਣਦੇ ਹੋ ਕਿ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਲਈ ਜਾਮਨਗਰ, ਗੁਜਰਾਤ ਨੂੰ ਕਿਉਂ ਚੁਣਿਆ ਗਿਆ ਹੈ?, ਦੇ ਬਾਰੇ ਆਓ ਜਾਣਦੇ ਹਾਂ....
ਇਹ ਵੀ ਪੜ੍ਹੋ - ਕਿਸਾਨਾਂ ਲਈ ਖ਼ੁਸ਼ਖ਼ਬਰੀ! ਇਸ ਤਾਰੀਖ਼ ਨੂੰ ਖਾਤਿਆਂ 'ਚ ਆਉਣਗੇ PM Kisan ਯੋਜਨਾ ਦੇ ਪੈਸੇ
ਗੁਜਰਾਤ ਦੇ ਜਾਮਨਗਰ 'ਚ ਹੋਣ ਵਾਲੇ Anant-Radhika ਦੇ ਪ੍ਰੀ-ਵੈਡਿੰਗ ਫੰਕਸ਼ਨ ਦੀ ਵਜ੍ਹਾ
ਇੱਕ ਇੰਟਰਵਿਊ ਵਿੱਚ ਅਨੰਤ ਅੰਬਾਨੀ ਨੇ ਗੁਜਰਾਤ ਦੇ ਜਾਮਨਗਰ ਵਿੱਚ ਹੋਣ ਵਾਲੇ ਆਪਣੇ ਪ੍ਰੀ-ਵੈਡਿੰਗ ਫੰਕਸ਼ਨ ਦਾ ਖਾਸ ਕਾਰਨ ਦੱਸਿਆ ਹੈ। ਅਨੰਤ ਨੇ ਕਿਹਾ ਕਿ ਪੀਐੱਮ ਮੋਦੀ ਨੇ ਹਾਲ ਹੀ ਵਿੱਚ ਉਹਨਾਂ ਨੂੰ ਭਾਰਤ ਵਿੱਚ ਵਿਆਹ ਕਰਾਉਣ ਦੀ ਅਪੀਲ ਕੀਤੀ ਸੀ। ਪੀਐੱਮ ਮੋਦੀ ਦੀ ਇਸ ਅਪੀਲ ਨੇ ਉਨ੍ਹਾਂ ਨੂੰ ਕਾਫੀ ਪ੍ਰਭਾਵਿਤ ਕੀਤਾ ਅਤੇ ਇਸ ਲਈ ਉਨ੍ਹਾਂ ਨੇ ਦੇਸ਼ 'ਚ ਹੀ ਵਿਆਹ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ - ਅਨੰਤ ਅੰਬਾਨੀ-ਰਾਧਿਕਾ ਦਾ ਪ੍ਰੀ-ਵੈਡਿੰਗ ਈਵੈਂਟ ਹੋਵੇਗਾ ਖ਼ਾਸ, ਥੀਮ ਮੁਤਾਬਕ ਰੱਖਿਆ ਡਰੈੱਸ ਕੋਰਡ, ਜਾਣੋ ਹੋਰ ਅਹਿਮ ਗੱਲ਼ਾ
ਦਾਦਾ-ਦਾਦੀ ਦਾ ਜਨਮ ਸਥਾਨ
ਜਾਮਨਗਰ 'ਚ ਪ੍ਰੀ-ਵੈਡਿੰਗ ਫੰਕਸ਼ਨ ਆਯੋਜਿਤ ਕਰਨ ਦੇ ਬਾਰੇ 'ਚ ਅਨੰਤ ਨੇ ਕਿਹਾ ਕਿ ਉਨ੍ਹਾਂ ਦੀ ਦਾਦੀ ਦਾ ਜਨਮ ਜਾਮਨਗਰ 'ਚ ਹੋਇਆ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਦਾਦਾ ਧੀਰੂ ਭਾਈ ਅੰਬਾਨੀ ਅਤੇ ਪਿਤਾ ਮੁਕੇਸ਼ ਅੰਬਾਨੀ ਨੇ ਵੀ ਇਸ ਜਗ੍ਹਾ ਤੋਂ ਆਪਣਾ ਕਾਰੋਬਾਰ ਸ਼ੁਰੂ ਕੀਤਾ ਸੀ। ਅਨੰਤ ਨੇ ਅੱਗੇ ਕਿਹਾ ਕਿ ਉਹ ਜਾਮਨਗਰ ਵਿੱਚ ਹੀ ਪਲਿਆ ਹੈ। ਅਜਿਹੀ ਸਥਿਤੀ ਵਿਚ ਉਸ ਦਾ ਇਸ ਸਥਾਨ ਨਾਲ ਵਿਸ਼ੇਸ਼ ਲਗਾਵ ਹੈ। ਇਹ ਉਸਦੇ ਦਾਦਾ-ਦਾਦੀ ਦਾ ਜਨਮ ਸਥਾਨ ਅਤੇ ਉਸਦੇ ਦਾਦਾ-ਦਾਦੀ ਦਾ ਕੰਮ ਵਾਲੀ ਥਾਂ ਹੈ। ਇਸ ਲਈ, ਇਹ ਉਨ੍ਹਾਂ ਦੀ ਚੰਗੀ ਕਿਸਮਤ ਹੈ ਕਿ ਇੱਥੇ ਉਨ੍ਹਾਂ ਦੇ ਵਿਆਹ ਦੇ ਸਮਾਗਮ ਹੋ ਰਹੇ ਹਨ।
ਇਹ ਵੀ ਪੜ੍ਹੋ - Bank Holidays : ਮਾਰਚ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ, ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ
12 ਜੁਲਾਈ ਨੂੰ ਹੋਵੇਗਾ ਵਿਆਹ
ਦੱਸ ਦੇਈਏ ਕਿ ਗੁਜਰਾਤ ਦੇ ਜਾਮਨਗਰ ਵਿੱਚ ਪ੍ਰੀ-ਵੈਡਿੰਗ ਫੰਕਸ਼ਨ ਤੋਂ ਬਾਅਦ ਅਨੰਤ ਅਤੇ ਰਾਧਿਕਾ ਦਾ 12 ਜੁਲਾਈ ਨੂੰ ਮੁੰਬਈ ਵਿੱਚ ਸ਼ਾਹੀ ਤਰੀਕੇ ਨਾਲ ਵਿਆਹ ਹੋਵੇਗਾ। ਇਹ ਇਸ ਸਾਲ ਦਾ ਸਭ ਤੋਂ ਵੱਡਾ ਵਿਆਹ ਹੋਵੇਗਾ। ਅਨੰਤ ਅਤੇ ਰਾਧਿਕਾ ਦੇ ਵਿਆਹ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਦੱਸ ਦੇਈਏ ਕਿ ਅਨੰਤ ਅਤੇ ਰਾਧਿਕਾ ਦੀ ਮੰਗਣੀ 2022 ਵਿਚ ਹੋਈ ਸੀ।
ਇਹ ਵੀ ਪੜ੍ਹੋ - ਪਤੰਜਲੀ ਨੇ ਪੂਰੇ ਦੇਸ਼ ਨੂੰ ਕੀਤਾ ਗੁੰਮਰਾਹ, ਸੁਪਰੀਟ ਕੋਰਟ ਨੇ ਨੋਟਿਸ ਜਾਰੀ ਕਰ ਮੰਗਿਆ ਜਵਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਪਲ ਨੇ ਬੰਦ ਕੀਤਾ ਅਰਬਾਂ ਡਾਲਰ ਦਾ EV ਪ੍ਰਾਜੈਕਟ, ਸੈਂਕੜੇ ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
NEXT STORY