ਮੁੰਬਈ (ਭਾਸ਼ਾ) - ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਯੂਰਪੀਅਨ ਯੂਨੀਅਨ (ਈ. ਯੂ.) ਨਾਲ ਮੁਕਤ ਵਪਾਰ ਸਮਝੌਤੇ (ਐੱਫ. ਟੀ. ਏ.) ਨੂੰ ਅੰਤਿਮ ਰੂਪ ਦੇਣ ’ਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ਦਾ ਭਰੋਸਾ ਪ੍ਰਗਟਾਇਆ।
ਇਹ ਵੀ ਪੜ੍ਹੋ : Zero Balance ਖਾਤਿਆਂ ਲਈ ਖੁਸ਼ਖਬਰੀ: RBI ਨੇ ਵਧਾਈਆਂ ਮੁਫ਼ਤ ਸਹੂਲਤਾਂ, ਜਲਦ ਲਾਗੂ ਹੋਣਗੇ ਨਵੇਂ ਨਿਯਮ
ਗੋਇਲ ਨੇ ਸਮਝੌਤੇ ’ਤੇ ਦਸਤਖ਼ਤ ਹੋਣ ਦੀ ਕੋਈ ਸੰਭਾਵੀ ਸਮਾਂ-ਹੱਦ ਨਾ ਦੱਸਦੇ ਹੋਏ ਕਿਹਾ ਕਿ ਇਟਲੀ ਵਰਗੇ ਦੇਸ਼ ਭਾਰਤ ਨੂੰ ਆਪਣੀ ਸ਼ਰਾਬ ਅਤੇ ਮੋਟਰ ਵਾਹਨ ਬਰਾਮਦ ਕਰ ਸਕਣਗੇ ਅਤੇ ਇਸ ਦੇ ਬਦਲੇ ’ਚ ਭਾਰਤ 27 ਦੇਸ਼ਾਂ ਦੇ ਇਸ ਸਮੂਹ ਨੂੰ ਵ੍ਹਿਸਕੀ, ਪਹਿਰਾਵੇ ਅਤੇ ਮੋਟਰ ਵਾਹਨਾਂ ਦੇ ਪੁਰਜ਼ੇ ਬਰਾਮਦ ਕਰ ਸਕੇਗਾ। ਗੋਇਲ ਨੇ ਇਸ ਹਫ਼ਤੇ ਦੀ ਸ਼ੁਰੂਆਤ ’ਚ ਯੂਰਪੀਅਨ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਹੋਈ ਆਪਣੀਆਂ ਚਰਚਾਵਾਂ ਦਾ ਹਵਾਲਾ ਦਿੰਦੇ ਹੋਏ ਕਿਹਾ, ‘‘ਸਾਨੂੰ ਭਰੋਸਾ ਹੈ। ਹਾਲਾਂਕਿ, ਕੁਝ ਮੁੱਦੇ ਹਨ, ਜਿਨ੍ਹਾਂ ’ਤੇ ਅਸੀਂ ਅਜੇ ਵੀ ਸਹਿਮਤੀ ਬਣਾਉਣੀ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਅਸੀਂ ਇਸ ਨੂੰ ਸਫਲਤਾਪੂਰਵਕ ਪੂਰਾ ਕਰ ਲਵਾਂਗੇ।’’
ਇਹ ਵੀ ਪੜ੍ਹੋ : ਸੋਨੇ ਨੇ 2025 'ਚ ਦਿੱਤਾ 67% ਰਿਟਰਨ, ਜਾਣੋ 2026 'ਚ ਕਿੰਨੇ ਵਧ ਸਕਦੇ ਹਨ ਭਾਅ
ਇਸ ਦੇ ਨਾਲ ਹੀ ਵਣਜ ਮੰਤਰੀ ਨੇ ਕਿਹਾ ਕਿ ਦੋਵਾਂ ਪੱਖਾਂ ਦੀਆਂ ਗੱਲਬਾਤ ਕਰਨ ਵਾਲੀਆਂ ਟੀਮਾਂ ਇਕ ਚੰਗਾ ਸਮਝੌਤਾ ਕਰਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਕੋਈ ਕਸਰ ਨਹੀਂ ਛੱਡ ਰਹੀਆਂ ਹਨ। ਗੋਇਲ ਨੇ ਇਟਲੀ-ਭਾਰਤ ਵਪਾਰ ਮੰਚ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ-ਯੂਰਪੀਅਨ ਯੂਨੀਅਨ ਐੱਫ. ਟੀ. ਏ. ਇਕ ਨਿਰਪੱਖ, ਤਰਕਸੰਗਤ ਅਤੇ ਸੰਤੁਲਿਤ ਦਸਤਾਵੇਜ਼ ਹੋਵੇਗਾ, ਜੋ ਸਾਰੇ ਦੇਸ਼ਾਂ ਲਈ ਲਾਭਕਾਰੀ ਹੋਵੇਗਾ।
ਇਹ ਵੀ ਪੜ੍ਹੋ : RBI ਨੇ ਜਾਰੀ ਕੀਤੇ ਨਵੇਂ ਨਿਯਮ, 1 ਲੱਖ ਤੱਕ ਦੀ ਜਮ੍ਹਾ ਰਾਸ਼ੀ ’ਤੇ ਵਿਆਜ ਦਰਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ
ਇਸ ਮੌਕੇ ਇਟਲੀ ਦੇ ਉਪ-ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਐਂਟੋਨੀਓ ਤਾਜਾਨੀ ਵੀ ਮੌਜੂਦ ਸਨ। ਗੋਇਲ ਅਤੇ ਤਾਜਾਨੀ ਦੋਵਾਂ ਨੇ ਗਲੋਬਲ ਬਾਜ਼ਾਰ ’ਚ ਕੱਚੇ ਮਾਲ ਦੀ ਸੁਚਾਰੂ ਸਪਲਾਈ ਲਈ ਲੋਕਤੰਤਰੀ ਦੇਸ਼ਾਂ ਵਿਚਾਲੇ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਤਾਜਾਨੀ ਨੇ ਕਿਹਾ ਕਿ ਉਤਪਾਦਨ ਲਈ ਮਹੱਤਵਪੂਰਨ ਕੱਚੇ ਮਾਲ ਦੀਆਂ ਕੀਮਤਾਂ ਨੂੰ ਤੈਅ ਕਰਨ ’ਚ ਕੋਈ ਇਕ ਦੇਸ਼ ‘ਕਿੰਗਮੇਕਰ’ ਦੀ ਭੂਮਿਕਾ ਨਹੀਂ ਨਿਭਾਅ ਸਕਦਾ।
ਇਹ ਵੀ ਪੜ੍ਹੋ : ਕਦੇ ਨਹੀਂ ਡੁੱਬੇਗਾ ਇਨ੍ਹਾਂ ਬੈਂਕਾਂ 'ਚ ਰੱਖਿਆ ਪੈਸਾ... RBI ਨੇ ਜਾਰੀ ਕੀਤੀ 3 ਸਭ ਤੋਂ ਸੁਰੱਖਿਅਤ ਬੈਂਕਾਂ ਦੀ ਸੂਚੀ
ਇਟਲੀ ਦੇ ਉਪ-ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਮਾਮਲੇ ’ਤੇ ਇਟਲੀ, ਯੂਰਪ, ਭਾਰਤ, ਜਾਪਾਨ ਅਤੇ ਅਮਰੀਕਾ ਵਿਚਾਲੇ ਇਕ ‘ਰਾਜਨੀਤਕ ਸਮਝੌਤੇ’ ਦੀ ਲੋੜ ਹੈ। ਗੋਇਲ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਵਧਦੇ ਸਬੰਧਾਂ ਨੂੰ ਵੇਖਦੇ ਹੋਏ ਭਾਰਤ-ਇਟਲੀ ਸਬੰਧ 21ਵੀਂ ਸਦੀ ਦੇ ਫੈਸਲਾਕੁੰਨ ਸਬੰਧਾਂ ’ਚੋਂ ਇਕ ਹੋਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਨਵੰਬਰ ’ਚ ਇਕੁਇਟੀ ਮਿਊਚੁਅਲ ਫੰਡਜ਼ ’ਚ ਨਿਵੇਸ਼ ਵਧ ਕੇ 29,911 ਕਰੋੜ ਰੁਪਏ ਹੋਇਆ
NEXT STORY