ਓਟਾਵਾ (ਰਾਜ ਗੋਗਨਾ) : ਕੈਨੇਡਾ ਦੀ ਨੈਸ਼ਨਲ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਰੀਬੀ ਮੰਨੇ ਜਾਂਦੇ ਜਗਮੀਤ ਸਿੰਘ ਨੇ ਅਜਿਹਾ ਬਿਆਨ ਦਿੱਤਾ ਹੈ, ਜਿਸ ਨਾਲ ਕੈਨੇਡਾ ਅਤੇ ਭਾਰਤ ਦੇ ਪਹਿਲਾਂ ਤੋਂ ਹੀ ਤਣਾਅਪੂਰਨ ਸਬੰਧ ਹੋਰ ਭਖ ਜਾਣਗੇ। ਜਗਮੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਕਿਹਾ ਹੈ ਕਿ 1984 'ਚ ਸਿੱਖ ਦੰਗਿਆਂ 'ਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ। ਉਨ੍ਹਾਂ ਦੰਗਿਆਂ ਪਿੱਛੇ ਆਰਐੱਸਐੱਸ ਦਾ ਹੱਥ ਹੋਣ ਦਾ ਵੀ ਦੋਸ਼ ਲਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਟਰੂਡੋ ਨੂੰ ਕੈਨੇਡਾ ਵਿੱਚ RSS ਦੀਆਂ ਸਾਰੀਆਂ ਸ਼ਾਖਾਵਾਂ 'ਤੇ ਪਾਬੰਦੀ ਲਗਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ : OMG! 23 ਸਾਲਾ ਲੜਕੇ ਨੇ 91 ਸਾਲ ਦੀ ਔਰਤ ਨਾਲ ਕਰਵਾਇਆ ਵਿਆਹ, ਪੜ੍ਹੋ ਹੈਰਾਨ ਕਰਨ ਵਾਲਾ ਮਾਮਲਾ
ਜ਼ਿਕਰਯੋਗ ਹੈ ਕਿ ਜਗਮੀਤ ਸਿੰਘ ਪਹਿਲਾਂ ਹੀ ਖਾਲਿਸਤਾਨੀਆਂ ਦਾ ਸਮਰਥਨ ਕਰ ਰਹੇ ਹਨ। ਉਹ ਇਹ ਵੀ ਕਹਿੰਦੇ ਰਹੇ ਹਨ ਕਿ ਖਾਲਿਸਤਾਨੀ ਨਿੱਝਰ ਦੀ ਹੱਤਿਆ 'ਚ ਭਾਰਤ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਨੇ ਸਿੱਖ ਦੰਗਿਆਂ ਨੂੰ ਨਸਲਕੁਸ਼ੀ ਕਰਾਰ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਟਰੂਡੋ ਦੀ ਲਿਬਰਲ ਸਰਕਾਰ ਨੂੰ ਵੀ ਅਜਿਹਾ ਫ਼ੈਸਲਾ ਲੈਣਾ ਚਾਹੀਦਾ ਹੈ। ਸਰਕਾਰ ਦੀ ਅਗਵਾਈ ਵਾਲੀ ਮੁਹਿੰਮ ਦੇ ਹਿੱਸੇ ਵਜੋਂ 1984 ਵਿੱਚ ਭਾਰਤ 'ਚ ਹਜ਼ਾਰਾਂ ਸਿੱਖ ਮਾਰੇ ਗਏ ਸਨ। ਕੈਨੇਡਾ ਤੋਂ ਪਤਾ ਲੱਗਾ ਹੈ ਕਿ ਇਸ ਸਾਲ ਕੈਨੇਡਾ 'ਚ ਨਿੱਝਰ ਦੇ ਕਤਲ 'ਚ ਭਾਰਤੀ ਏਜੰਟ ਵੀ ਸ਼ਾਮਲ ਸਨ। ਇਸ ਘਟਨਾ ਨੇ ਪੁਰਾਣੇ ਜ਼ਖ਼ਮ ਮੁੜ ਹਰੇ ਕਰ ਦਿੱਤੇ ਹਨ। ਹੁਣ ਕੈਨੇਡਾ ਨੂੰ ਉਸ ਮੁਤਾਬਕ ਕਾਰਵਾਈ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ : World of Statistics : ਤਲਾਕ ਦੇ ਮਾਮਲੇ 'ਚ ਪੁਰਤਗਾਲ ਪਹਿਲੇ ਨੰਬਰ 'ਤੇ, ਭਾਰਤ ਹੈ ਇਸ ਸਥਾਨ 'ਤੇ
ਜਗਮੀਤ ਸਿੰਘ ਭਾਰਤ 'ਤੇ ਭੱਦੇ ਇਲਜ਼ਾਮ ਲਗਾ ਰਹੇ ਹਨ। ਪਿਛਲੇ ਮਹੀਨੇ ਉਨ੍ਹਾਂ ਕਿਹਾ ਸੀ ਕਿ ਕੈਨੇਡੀਅਨ ਚੋਣਾਂ ਵਿੱਚ ਭਾਰਤ ਦੀ ਦਖਲਅੰਦਾਜ਼ੀ ਦੀ ਵੀ ਜਾਂਚ ਕਰਨ ਦੀ ਲੋੜ ਹੈ। ਭਾਰਤ ਮੀਡੀਆ ਦੀ ਵਰਤੋਂ ਸਿੱਖਾਂ ਨੂੰ ਭੜਕਾ ਕੇ ਉਨ੍ਹਾਂ ਦਾ ਧਿਆਨ ਹਟਾਉਣਾ ਚਾਹੁੰਦਾ ਹੈ। ਟਰੂਡੋ ਨੂੰ ਭਾਰਤੀ ਮੀਡੀਆ ਨੂੰ ਕੋਈ ਮਹੱਤਵ ਨਹੀਂ ਦੇਣਾ ਚਾਹੀਦਾ। ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਸਰਕਾਰ ਨੇ ਕੈਨੇਡਾ ਦੀ ਖੁਦਮੁਖਤਿਆਰੀ 'ਤੇ ਹਮਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਟਰੂਡੋ ਦੀ ਸਰਕਾਰ ਜਗਮੀਤ ਸਿੰਘ ਦੀ ਨੈਸ਼ਨਲ ਡੈਮੋਕ੍ਰੇਟਿਕ ਪਾਰਟੀ ਦੇ ਸਮਰਥਨ ਨਾਲ ਚੱਲ ਰਹੀ ਹੈ ਅਤੇ ਇਸ ਕਾਰਨ ਉਨ੍ਹਾਂ ਦੇ ਵਿਰੋਧੀ ਪਹਿਲਾਂ ਹੀ ਦੋਸ਼ ਲਗਾ ਚੁੱਕੇ ਹਨ ਕਿ ਟਰੂਡੋ ਖਾਲਿਸਤਾਨੀਆਂ ਖ਼ਿਲਾਫ਼ ਨਰਮ ਰੁਖ ਅਪਣਾ ਰਹੇ ਹਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ 'ਚ ਹਿੰਦੂ-ਸਿੱਖ ਮਸਲੇ 'ਤੇ ਸਿਆਸਤ ਤੇਜ਼! ਕੈਨੇਡੀਅਨ ਸੰਸਦ ਅੰਦਰ ਹੋਵੇਗੀ ਹਿੰਦੂਫੋਬੀਆ 'ਤੇ ਬਹਿਸ
NEXT STORY