ਬਠਿੰਡਾ (ਬਿਊਰੋ)– ਬਰੈਂਪਟਨ ਸਿਟੀ ਕੌਂਸਲ ਨੇ ਇਕ ਸਰਬਸੰਮਤੀ ਮਤਾ ਪਾਸ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਸਵਰਗੀ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਵੱਡਾ ਕੰਧ ’ਤੇ ਚਿੱਤਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਸਿੱਧੂ ਮੂਸੇ ਵਾਲਾ ਨੇ ਆਪਣੇ ਗਾਇਕੀ ਸਫਰ ਦੀ ਸ਼ੁਰੂਆਤ ਬਰੈਂਪਟਨ ਤੋਂ ਹੀ ਕੀਤੀ ਸੀ।
8 ਜੂਨ ਨੂੰ ਜਦੋਂ ਪੰਜਾਬ ’ਚ ਸਾਰੇ ਸਿੱਧੂ ਮੂਸੇ ਵਾਲਾ ਦੇ ਭੋਗ ਤੇ ਅੰਤਿਮ ਅਰਦਾਸ ’ਚ ਸ਼ਾਮਲ ਹੋਣ ਜਾ ਰਹੇ ਸਨ, ਉਦੋਂ ਰੀਜਨਲ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਤੇ ਸਿਟੀ ਕੌਂਸਲਰ ਹਰਕੀਰਤ ਸਿੰਘ ਨੇ ਮਤਾ ਪਾਸ ਕੀਤਾ। ਪੰਜਾਬੀ ਭਾਈਚਾਰੇ ਨੇ ਕੌਂਸਲ ਨੂੰ ਬੇਨਤੀ ਕੀਤੀ ਕਿ ਇਕ ਥਾਂ ਲੱਭ ਕੇ ਸਿੱਧੂ ਮੂਸੇ ਵਾਲਾ ਦੇ ਚਿੱਤਰ ਨੂੰ ਬਣਾਇਆ ਜਾਵੇ।
ਇਹ ਖ਼ਬਰ ਵੀ ਪੜ੍ਹੋ : ਗੁੜਗਾਓਂ ’ਚ ਸ਼ੋਅ ਲਾਉਣ ਮਗਰੋਂ ਵਿਵਾਦਾਂ ’ਚ ਘਿਰੇ ਅਖਿਲ ਦਾ ਪਹਿਲਾ ਬਿਆਨ ਆਇਆ ਸਾਹਮਣੇ
ਉਹ ਸਿੱਧੂ ਮੂਸੇ ਵਾਲਾ ਦੀ ਯਾਦ ’ਚ ਇਕ ਦਰੱਖਤ ਵੀ ਲਗਾਉਣਗੇ ਤੇ ਗਾਇਕ ਨੂੰ ਬਰੈਂਪਟਨ ਵਾਕ ਆਫ ਫੇਮ ’ਚ ਸ਼ਾਮਲ ਕਰਨ ’ਤੇ ਵੀ ਵਿਚਾਰ ਕਰਨਗੇ। ਦੱਸ ਦੇਈਏ ਕਿ ਬਰੈਂਪਟਨ ਦੇ ਵਸਨੀਕ ਸਿੱਧੂ ਦੇ ਕਤਲ ਕਾਰਨ ਬੇਹੱਦ ਦੁਖੀ ਹਨ ਤੇ ਸਿੱਧੂ ਲਈ ਇਥੇ ਇਕ ਕੈਂਡਲ ਮਾਰਚ ਵੀ ਕੱਢਿਆ ਗਿਆ ਸੀ।
ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਬੀ. ਟੈੱਕ. ਕਰਨ ਮਗਰੋਂ ਬਰੈਂਪਟਨ ਚਲਾ ਗਿਆ ਸੀ। ਇਥੋਂ ਹੀ ਉਸ ਨੇ ਆਪਣੇ ਗਾਇਕੀ ਸਫਰ ਦੀ ਸ਼ੁਰੂਆਤ ਕੀਤੀ। ਸਿੱਧੂ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਬਾਈਡੇਨ, ਟਰੂਡੋ ਨੇ ਆਰਥਿਕ ਸਹਿਯੋਗ ਵਧਾਉਣ ਦੇ ਮੁੱਦਿਆਂ 'ਤੇ ਕੀਤੀ ਚਰਚਾ
NEXT STORY