ਜਲੰਧਰ - ਆਮ ਆਦਮੀ ਪਾਰਟੀ ਦੀਆਂ ਲੋਕ-ਹਿੱਤ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪੰਜਾਬ ਦੀ ਆਵਾਜ਼ ਬੁਲੰਦ ਕਰਨ ਲਈ ਐਡਵੋਕੇਟ ਬਿਕਰਮਜੀਤ ਪਾਸੀ ਖ਼ਰਾਬ ਸਿਹਤ ਦੇ ਬਾਵਜੂਦ ਵੀ ਲਗਾਤਾਰ ਮੈਦਾਨ ਵਿੱਚ ਡਟੇ ਹੋਏ ਹਨ। ਉਹ 103 ਡਿਗਰੀ ਤੇਜ਼ ਬੁਖਾਰ ਹੋਣ ਦੇ ਬਾਵਜੂਦ ਵੀ ਪਾਰਟੀ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ।
ਸਿਹਤ ਸੰਬੰਧੀ ਇਸ ਪਰੇਸ਼ਾਨੀ ਦੇ ਬਾਵਜੂਦ, ਪਾਰਟੀ ਅਤੇ ਆਮ ਲੋਕਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਉਨ੍ਹਾਂ ਦੇ ਬੇਮਿਸਾਲ ਸਮਰਪਣ ਅਤੇ ਜਜ਼ਬੇ ਨੂੰ ਸਾਫ਼ ਦਰਸਾਉਂਦੀ ਹੈ। ਉਨ੍ਹਾਂ ਦੇ ਇਸ ਸਮਰਪਣ ਨੂੰ ਦੇਖਦੇ ਹੋਏ ਸਾਰਿਆਂ ਵੱਲੋਂ ਪਰਮਾਤਮਾ ਅੱਗੇ ਉਨ੍ਹਾਂ ਦੀ ਜਲਦੀ ਤੰਦਰੁਸਤੀ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਜਾ ਰਹੀ ਹੈ।
ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਰਾਜਪਾਲ ਨੂੰ ਮਿਲਿਆ ਵਫ਼ਦ
NEXT STORY