ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦਫ਼ਤਰ ਅੰਦਰ ਕਥਿਤ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਉੱਚ ਪੱਧਰੀ ਸੀ. ਬੀ. ਆਈ. ਜਾਂਚ ਦੀ ਮੰਗ ਨੂੰ ਲੈ ਕੇ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ 'ਤੇ ਗੰਭੀਰ ਇਲਜ਼ਾਮ ਲਾਏ। ਜਬਰ-ਜ਼ਿਨਾਹ ਕੇਸ ਨੂੰ ਰਫ਼ਾ-ਦਫ਼ਾ ਕਰਨ ਲਈ ਡਾ. ਗੁਰਪ੍ਰੀਤ ਕੌਰ ਵਲੋਂ 5 ਕਰੋੜ ਰੁਪਏ ਦੀ ਮੰਗ ਕਰਨ ਦੇ ਮਾਮਲੇ 'ਚ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਰਕਾਰ ਜਬਰ-ਜ਼ਿਨਾਹ ਦੇ ਦੋਸ਼ੀਆਂ ਅਤੇ ਗੈਂਗਸਟਰਾਂ ਨੂੰ ਸ਼ਰੇਆਮ ਬਚਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਇੱਥੇ ਅਜਿਹੀ ਸਰਕਾਰ ਦਾ ਰਹਿਣਾ ਮੁਸ਼ਕਲ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਕਤ ਮਾਮਲੇ ਦੀ ਅਸੀਂ ਰਾਜਪਾਲ ਤੋਂ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਇਨਾਸਫ਼ ਨਾ ਮਿਲਿਆ ਤਾਂ ਸਾਡੀ ਸਰਕਾਰ ਬਣਨ 'ਤੇ ਇਸ ਮਾਮਲੇ ਦੇ ਦੋਸ਼ੀ ਫੜ੍ਹ ਲਏ ਜਾਣਗੇ ਅਤੇ ਦੋਸ਼ੀ ਅਫ਼ਸਰ ਵੀ ਅੰਦਰ ਜਾਣਗੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਡਿਸਮਿਸ ਕਰਨ ਅਤੇ ਜਬਰ-ਜ਼ਿਨਾਹ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।
ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
NEXT STORY