ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ‘ਪੰਜਾਬ ਵਾਰ ਅਵਾਰਡਜ਼ ਐਕਟ, 1948’ ਦੇ ਤਹਿਤ ਜੰਗੀ ਜਾਗੀਰ ਨੂੰ ਮੌਜੂਦਾ 10,000 ਰੁਪਏ ਸਾਲਾਨਾ ਤੋਂ ਦੁੱਗਣਾ ਕਰਕੇ 20,000 ਰੁਪਏ ਸਾਲਾਨਾ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੂਨ 2013 ਤੋਂ ਬਾਅਦ ਜੰਗੀ ਜਾਗੀਰ ਵਿੱਚ ਬੀਤੇ 10 ਸਾਲ ਦੌਰਾਨ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਦੀ ਮਹਿੰਗਾਈ ਦੇ ਮੱਦੇਨਜ਼ਰ ਦੇਸ਼ ਦੇ ਸੂਰਬੀਰਾਂ ਦੇ ਮਾਪਿਆਂ ਲਈ ਇਸ ਜੰਗੀ ਜਾਗੀਰ ਨੂੰ ਵਧਾਉਣਾ ਸਰਕਾਰ ਦਾ ਫਰਜ਼ ਬਣਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ
ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਇਸ ਸਬੰਧੀ ਭੇਜੀ ਗਈ ਤਜਵੀਜ਼ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਦੀ ਰਿਣੀ ਹੈ ਜਿਨ੍ਹਾਂ ਨੇ ਬਿਨਾਂ ਕੋਈ ਪ੍ਰਵਾਹ ਕੀਤਿਆਂ ਆਪਣਿਆਂ ਪੁੱਤਾਂ ਨੂੰ ਦੇਸ਼ ਦੀ ਰਾਖੀ ਲਈ ਤੋਰਿਆ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ ਜਨਾਨੀ ਦੀ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ, ਜਾਣੋ ਪੂਰਾ ਮਾਮਲਾ
ਇੱਥੇ ਜ਼ਿਕਰਯੋਗ ਹੈ ਕਿ ਉਨ੍ਹਾਂ ਮਾਪਿਆਂ ਜੋ ਪੰਜਾਬ ਦੇ ਵਸਨੀਕ ਹਨ ਅਤੇ ਜਿਨ੍ਹਾਂ ਦੇ ਇਕਲੌਤੇ ਪੁੱਤਰ ਜਾਂ 2 ਤੋਂ 3 ਪੁੱਤਰਾਂ ਨੇ ਦੂਜੇ ਵਿਸ਼ਵ ਯੁੱਧ, ਕੌਮੀ ਸੰਕਟ 1962 ਅਤੇ ਕੌਮੀ ਸੰਕਟ 1971 ਦੌਰਾਨ ਭਾਰਤੀ ਫ਼ੌਜ ਵਿੱਚ ਸੇਵਾ ਕੀਤੀ, ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨ ਵਜੋਂ ਸਾਲਾਨਾ ਜੰਗੀ ਜਾਗੀਰ ਅਦਾ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਐਕਸ਼ਨ 'ਚ ਵਿਜੀਲੈਂਸ ਬਿਊਰੋ, ਪਰਲਜ਼ ਦੀਆਂ ਜਾਇਦਾਦਾਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਆਦੇਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੁਲਸ ਨੇ ਨੌਜਵਾਨ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
NEXT STORY