ਮੋਹਾਲੀ (ਜਸਬੀਰ ਜੱਸੀ) : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦਰਜ ਮਾਮਲੇ ਵਿੱਚ ਅਦਾਲਤ ਵੱਲੋਂ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਅਦਾਲਤ ਵਿੱਚ ਵਿਜੀਲੈਂਸ ਦੇ ਡੀ. ਐੱਸ. ਪੀ. ਇੰਦਰਪਾਲ ਸਿੰਘ ਵੱਲੋਂ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿੱਚ ਅਦਾਲਤ ਨੂੰ ਦੱਸਿਆ ਗਿਆ ਕਿ ਮਜੀਠੀਆ ਖ਼ਿਲਾਫ਼ ਦਰਜ ਮਾਮਲੇ ਵਿੱਚ ਗੱਜਪਤ ਸਿੰਘ ਗਰੇਵਾਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਈ ਵਾਰ ਨੋਟਿਸ ਭੇਜੇ ਗਏ ਪਰ ਉਹ ਜਾਂਚ ਵਿੱਚ ਸ਼ਾਮਲ ਨਹੀਂ ਹੋਏ।
ਗਜਪਤ ਸਿੰਘ ਗਰੇਵਾਲ 'ਤੇ ਦੋਸ਼ ਹੈ ਕਿ ਉਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ। ਇਸ ਲਈ ਉਸ ਤੋਂ ਪੁੱਛਗਿੱਛ ਜ਼ਰੂਰੀ ਹੈ। ਵਧੀਕ ਜ਼ਿਲ੍ਹਾ ਸੈਸ਼ਨ ਜੱਜ ਨਿਤਿਕਾ ਵਰਮਾ ਦੀ ਅਦਾਲਤ ਨੇ ਵਿਜੀਲੈਂਸ ਦੀ ਇਸ ਅਰਜ਼ੀ ਦਾ ਨਿਪਟਾਰਾ ਕਰਦਿਆਂ ਗਜਪਤ ਸਿੰਘ ਗਰੇਵਾਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ।
ਸੁਖਨਾ ਝੀਲ ’ਤੇ ਮਿਰਚ ਸਪ੍ਰੇਅ ਕਰਕੇ ਨੌਜਵਾਨ ਦਾ ਖੋਹਿਆ ਮੋਬਾਇਲ
NEXT STORY