ਚੰਡੀਗੜ੍ਹ : 5 ਜਨਵਰੀ ਨੂੰ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਸੀ ਪਰ ਰੋਡ ਜਾਮ ਹੋਣ ਕਾਰਨ ਉਹ ਰੈਲੀ ਨਹੀਂ ਕਰ ਸਕੇ ਸਨ ਤੇ ਉਨ੍ਹਾਂ ਨੂੰ ਵਾਪਸ ਜਾਣਾ ਪਿਆ ਸੀ। ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਣਗਹਿਲੀ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਪੀਐੱਮ ਦੀ ਸੁਰੱਖਿਆ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਪੀਐੱਮ ਨੂੰ ਕੋਈ ਖ਼ਤਰਾ ਨਹੀਂ ਹੈ। ਉਹ ਇੱਥੇ ਪੂਰੀ ਤਰ੍ਹਾਂ ਸੁਰੱਖਿਅਤ ਸਨ। ਉਨ੍ਹਾਂ 'ਤੇ ਇੱਕ ਕੰਕਰ ਤੱਕ ਨਹੀਂ ਸੁੱਟਿਆ ਗਿਆ। ਚੰਨੀ ਨੇ ਕਿਹਾ, ਮੈਂ ਇਸ ਸਬੰਧ 'ਚ ਪ੍ਰਿਅੰਕਾ ਗਾਂਧੀ ਨੂੰ "ਬ੍ਰੀਫ" ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਪੂਰੇ ਮਾਮਲੇ ਤੋਂ ਜਾਣੂ ਕਰਵਾ ਦਿੱਤਾ ਹੈ।
ਇਹ ਵੀ ਪੜ੍ਹੋ : ਬਲਬੀਰ ਰਾਜੇਵਾਲ ਦੇ ਬਿਆਨ ਨਾਲ 'ਆਪ' 'ਚ ਮਚੀ ਹਲਚਲ
ਮੁੱਖ ਮੰਤਰੀ ਚੰਨੀ ਦੇ ਇਸ ਬਿਆਨ 'ਤੇ ਭਾਜਪਾ ਨੇ ਪਲਟਵਾਰ ਕੀਤਾ ਹੈ। ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਚੰਨੀ ਨੇ ਇਸ ਸਬੰਧ 'ਚ ਪ੍ਰਿਅੰਕਾ ਗਾਂਧੀ ਨੂੰ ਸਭ ਕੁਝ ਦੱਸ ਦਿੱਤਾ ਹੈ।ਪਾਤਰਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਰਗੇ ਸੰਵੇਦਨਸ਼ੀਲ ਮੁੱਦੇ 'ਤੇ ਪ੍ਰਿਅੰਕਾ ਗਾਂਧੀ ਨੂੰ ਜਾਣੂ ਕਰਵਾਇਆ ਹੈ। ਸਵਾਲ ਪੁੱਛਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅਜਿਹਾ ਕਿਉਂ ਕੀਤਾ। ਕੀ ਪ੍ਰਿਅੰਕਾ ਗਾਂਧੀ ਕੋਲ ਕੋਈ ਸੰਵਿਧਾਨਕ ਅਹੁਦਾ ਹੈ, ਜਿਸ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ : ਸਿਹਤ ਮੰਤਰੀ ਸੋਨੀ ਦਾ ਵੱਡਾ ਬਿਆਨ, ਕੋਰੋਨਾ ਕੇਸ ਵਧੇ ਤਾਂ ਚੋਣ ਰੈਲੀਆਂ ਸਮੇਤ ਸਭ ਕੁਝ ਹੋਵੇਗਾ ਬੈਨ
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਕੰਮ ਸੌਂਪਿਆ ਸੀ, ਜਿਸ ਨੂੰ ਪੂਰਾ ਨਾ ਹੋਣ 'ਤੇ ਉਹ ਬ੍ਰੀਫ ਦੇ ਰਹੇ ਹਨ। ਇਹ ਕਿਸੇ ਪਾਰਟੀ ਨਾਲ ਨਾ ਜੁੜਿਆ ਹੋ ਕੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਜੁੜਿਆ ਰਾਸ਼ਟਰੀ ਮਾਮਲਾ ਹੈ। ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਟਵੀਟ ਕਰਦਿਆਂ ਸਵਾਲ ਕੀਤਾ, "ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਦੀ ਸਾਜ਼ਿਸ਼ ਕਿਸ ਨੇ ਰਚੀ।" ਭਾਜਪਾ ਬੁਲਾਰੇ ਗੌਰਵ ਭਾਟੀਆ ਨੇ ਕਿਹਾ ਕਿ ਸੀਐੱਮ ਚੰਨੀ ਨੂੰ ਦੇਸ਼ ਦੇ ਹਿੱਤ ਤੇ ਸੰਵਿਧਾਨ ਦੀ ਕੋਈ ਪ੍ਰਵਾਹ ਨਹੀਂ ਹੈ।
ਨੋਟ: ਕੀ ਭਾਜਪਾ ਵੱਲੋਂ ਉਠਾਏ ਸਵਾਲ ਜਾਇਜ਼ ਹਨ? ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ
NEXT STORY