ਚੰਡੀਗੜ੍ਹ: ਅਮਰਿੰਦਰ ਸਿੰਘ ਦੀਆਂ ਕਾਰਵਾਈਆਂ ਤੋਂ ਕਿਸਾਨ ਜਥੇਬੰਦੀਆਂ ਨਾਖ਼ੁਸ਼ ਹੋ ਗਈਆ ਸੀ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ’ਤੇ ਟਿਪਣੀ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਅੰਦੋਲਨ ਚੱਲਦੇ ਨੂੰ ਇਕ ਸਾਲ ਹੋਣ ਵਾਲਾ ਹੈ ਪਰ ਅੱਜ ਤੱਕ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਕੇਂਦਰ ਨਾਲ ਮੁਲਾਕਾਤ ਨਹੀਂ ਕੀਤੀ। ਅੱਜ ਉਹ ਬਿਨਾਂ ਕਿਸੇ ਅਹੁਦੇ ਤੋਂ ਮੁਲਾਕਾਤ ਕਰਕੇ ਕੀ ਸਾਬਤ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਅਮਿਤ ਸ਼ਾਹ ਤੇ ਕੈਪਟਨ ਦੀ ਮੁਲਾਕਾਤ ਚਰਚਾ 'ਚ, ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਨੂੰ ਦਿੱਤੀ ਇਹ ਸਲਾਹ
ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਮਗਰੋਂ ਕੈਪਟਨ ਅਮਰਿੰਦਰ ਸਿੰਘਦੀਆਂ ਕਾਰਵਾਈਆਂ ਤੋਂ ਕਿਸਾਨ ਜਥੇਬੰਦੀਆਂ ਨਾ-ਖੁਸ਼ ਹੋ ਗਈਆਂ ਹਨ। ਕੈਪਟਨ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਅਤੇ ਖ਼ੇਤੀ ਕਾਨੂੰਨਾਂ ਸਬੰਧੀ ਗੱਲਬਾਤ ਨੂੰ ਲੈ ਕੇ ਕਿਸਾਨ ਜਥੇਬੰਦੀਆਂ ’ਚ ਭਾਰੀ ਰੋਸ ਹੈ। ਕਿਸਾਨ ਆਗੂ ਕਹਿ ਰਹੇ ਹਨ ਕਿ ਜੇਕਰ ਮੁੱਖ ਮੰਤਰੀ ਹੁੰਦਿਆਂ ਕੈਪਟਨ ਕਿਸਾਨਾਂ ਦੇ ਹੱਕ ’ਚ ਕੋਈ ਵੱਡਾ ਫ਼ੈਸਲਾ ਨਹੀਂ ਲੈ ਸਕੇ ਤਾਂ ਮੁੱਖ ਮੰਤਰੀ ਦੀ ਕੁਰਸੀ ਜਾਣ ਤੋਂ ਬਾਅਦ ਅਜਿਹੀ ਕਿਹੜੀ ‘ਪਾਵਰ’ ਉਨ੍ਹਾਂ ਦੇ ਹੱਥ ਆ ਗਈ ਹੈ ਜਿਸ ਨਾਲ ਉਹ ਖ਼ੇਤੀ ਕਾਨੂੰਨਾਂ ਦਾ ਮਸਲਾ ਹੱਲ ਕਰਵਾ ਦੇਣਗੇ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ’ਚ ਹੋਈ ਗੈਂਗਵਾਰ ਮਾਮਲੇ ’ਚ ਨਵਾਂ ਮੋੜ, ਹੁਣ ਲਾਰੇਸ਼ ਬਿਸ਼ਨੋਈ ਨੇ ਪੋਸਟ ਪਾ ਕੇ ਕੀਤਾ ਵੱਡਾ ਖ਼ੁਲਾਸਾ
ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਨਾਲ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਮਗਰੋਂ ਬੀਤੇ ਦਿਨ ਕੈਪਟਨ ਨੇ ਕਾਂਗਰਸ ਦਾ ਅਲਵਿਦਾ ਕਹਿਣ ਦਾ ਬਿਆਨ ਦਿੱਤਾ ਸੀ, ਜਿਸ ਮਗਰੋਂ ਪੰਜਾਬ ਦੀ ਸਿਆਸਤ ’ਚ ਵੱਡੀ ਹਲਚੱਲ ਹੋਣੀ ਸ਼ੁਰੂ ਹੋ ਗਈ। ਇਸੇ ਦਰਮਿਆਨ ਕਿਆਸਰਾਈਆਂ ਲਗਾਈਆਂ ਜਾਣ ਲੱਗੀਆਂ ਕਿ ਕੈਪਟਨ ਖ਼ੇਤੀ ਕਾਨੂੰਨਾਂ ਦਾ ਮਸਲਾ ਹੱਲ ਕਰਵਾ ਕੇ ਪੰਜਾਬ ’ਚ ਭਾਜਪਾ ਦਾ ਚਿਹਰਾ ਬਣ ਸਕਦੇ ਹੈ। ਹਾਲਾਂਕਿ ਕੈਪਟਨ ਨੇ ਇਸ ਗੱਲ ਦਾ ਸਾਫ਼ ਇਨਕਾਰ ਕਰ ਦਿੱਤਾ ਕਿ ਉਹ ਭਾਜਪਾ ’ਚ ਸ਼ਾਮਲ ਨਹੀਂ ਹੋਣਗੇ।
ਇਹ ਵੀ ਪੜ੍ਹੋ : ਰਾਜਾ ਵੜਿੰਗ ਦਾ ਵੱਡਾ ਦਾਅਵਾ, 15 ਦਿਨਾਂ ’ਚ ਖ਼ਤਮ ਹੋਵੇਗਾ ਟਰਾਂਸਪੋਰਟ ਮਾਫ਼ੀਆ
ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਚੱਲਦਿਆਂ 10 ਮਹੀਨੇ ਪੂਰੇ ਹੋ ਚੁੱਕੇ ਹਨ। ਅੱਜ ਜਦੋਂ ਕੇਂਦਰ ਸਰਕਾਰ ਕਿਸਾਨਾਂ ਦੇ ਏਕੇ ਅੱਗੇ ਬੱਵੇਸ ਹੋ ਚੁੱਕੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਸੰਘਰਸ਼ ਦਾ ਸਾਰਾ ਸਿਹਰਾ ਆਪਣੇ ਸਿਰ ਬੰਨ੍ਹਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਬਤ ਕੀ ਕਰਨਾ ਚਾਹੁੰਦੇ ਹਨ ਕਿ ਜਦੋਂ ਉਹ ਮੁੱਖ ਮੰਤਰੀ ਸੀ ਤਾਂ ਉਨ੍ਹਾਂ ਕੋਲ ਤਾਕਤ ਘੱਟ ਸੀ। ਜਦੋਂ ਅੱਜ ਮੁੱਖ ਮੰਤਰੀ ਨਹੀਂ ਰਹੇ ਤਾਂ ਖ਼ੇਤੀ ਕਾਨੂੰਨ ਰੱਦ ਕਰਵਾਉਣ ਦੀ ਤਾਕਤ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਰੇ ਰਾਜਸੀ ਆਗੂ ਕੁਰਸੀ ਬਚਾਉਣ ਖ਼ਾਤਰ ਕਿਸਾਨ ਹਮਾਇਤੀ ਹੋਣ ਦਾ ਡਰਾਮਾ ਕਰ ਰਹੇ ਹਨ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮੋਗਾ: ਵਿਆਹੁਤਾ ਜਨਾਨੀ ਦੀ ਭੇਤਭਰੀ ਹਾਲਾਤ ’ਚ ਮੌਤ, 2 ਬੱਚਿਆਂ ਦੀ ਸੀ ਮਾਂ
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਭਾਜਪਾ ਕੈਪਟਨ ਅਮਰਿੰਦਰ ਸਿੰਘਦਾ ਮੋਢਾ ਵਰਤ ਕੇ ਪੰਜਾਬ ’ਚ ਕਾਬਜ਼ ਹੋਣਾ ਚਾਹੁੰਦੀ ਹੈ ਜੋ ਕਦੇ ਵੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਸੰਘਰਸ਼ ਕਰਦੇ 10 ਮਹੀਨੇ ਹੋ ਚੁੱਕੇ ਹਨ। ਕੇਂਦਰ ਸਰਕਾਰ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਸੁਣਨ ਲਈ ਤਿਆਰ ਨਹੀਂ ਹੈ ਤਾਂ ਕੈਪਟਨ ਦੇ ਕਹੇ ’ਤੇ ਕਾਨੂੰਨ ਕਿਵੇਂ ਰੱਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਰਾਜਸੀ ਆਗੂਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਆਉਂਦੇ ਦਿਨਾਂ ’ਚ ਵੱਡਾ ਧਮਾਕਾ ਕਰਨਗੇ ਕੈਪਟਨ ਅਮਰਿੰਦਰ ਸਿੰਘ, ਖੇਡਣਗੇ ਇਹ ਮਾਸਟਰ ਸਟ੍ਰਾਕ
NEXT STORY