ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ
ਅੱਜ ਇੱਥੇ ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐੱਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ, ਕੌਮਾਂਤਰੀ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖ਼ਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ।
ਇਹ ਵੀ ਪੜ੍ਹੋ : 32 ਲੱਖ ਖ਼ਰਚ ਕੈਨੇਡਾ ਭੇਜੀ ਪਤਨੀ ਨੇ ਚਾੜ੍ਹ 'ਤਾ ਚੰਨ, ਹੋਇਆ ਉਹ ਜੋ ਸੁਫ਼ਨੇ 'ਚ ਵੀ ਨਹੀਂ ਸੀ ਸੋਚਿਆ
ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ 'ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ 'ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਗੈਸਟ ਹਾਊਸ 'ਚ ਠਹਿਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ, ਦਿੱਤੇ ਇਹ ਆਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੀਜੀਆਈ ਚੰਡੀਗੜ੍ਹ 'ਚ ਸ਼ੁਰੂ ਹੋਵੇਗਾ ਲਿਵਰ ਟਰਾਂਸਪਲਾਂਟ, 30-35 ਲੱਖ ਨਹੀਂ ਸਗੋਂ ਖ਼ਰਚ ਆਉਣਗੇ ਸਿਰਫ਼ ਐਨੇ ਰੁਪਏ
NEXT STORY