ਚੰਡੀਗੜ੍ਹ (ਨਿਆਮੀਆਂ) - ਤੇਗ ਫਿਲਮ ਪ੍ਰੋਡਕਸ਼ਨ ਵਲੋਂ ਤਿਆਰ ਕੀਤੀ ਗਈ ਚਰਨਜੀਤ ਸਿੰਘ ਵਾਲੀਆ ਤੇ ਤੇਗਵੀਰ ਸਿੰਘ ਵਾਲੀਆ ਦੀ ਪੰਜਾਬੀ ਫਿਲਮ ‘ਆਟੇ ਦੀ ਚਿਡ਼ੀ’ ਦਾ ਵਿਸ਼ੇਸ਼ ਸ਼ੋਅ ਵੇਖਣ ਲਈ ਅੱਜ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੀ. ਆਰ. ਪੰਜਾਬ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਸਮਰਥਕ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮਿਆਂ ਤੋਂ ਪੰਜਾਬੀ ਫਿਲਮਾਂ ਪ੍ਰਤੀ ਜਿਥੇ ਲੋਕਾਂ ਦਾ ਉਤਸ਼ਾਹ ਵਧਿਆ ਹੈ, ਉਥੇ ਹੀ ਪੰਜਾਬੀ ਫਿਲਮਾਂ ਦਾ ਬਾਲੀਵੁੱਡ ’ਚ ਵੀ ਪੂਰਾ ਬੋਲਬਾਲਾ ਹੈ। ਇਹ ਫ਼ਿਲਮ ਪੰਜਾਬ ਨੂੰ ਛੱਡ ਕੇ ਵਿਦੇਸ਼ ਜਾਣ ਦੀ ਦੌਡ਼ ਵਿਚ ਲੱਗੇ ਨੌਜਵਾਨਾਂ ਨੂੰ ਪੰਜਾਬ, ਪੰਜਾਬੀਅਤ ਤੇ ਪੰਜਾਬੀ ਮਾਂ-ਬੋਲੀ ਦੀ ਅਹਿਮੀਅਤ ਪ੍ਰਤੀ ਵੀ ਜਾਗਰੂਕ ਕਰਦੀ ਹੈ। ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਹਰਦੇਵ ਸਿੰਘ ਓ. ਐੱਸ. ਡੀ., ਅਮਨਦੀਪ ਸਿੰਘ ਅਬਿਆਣਾ, ਪਰਵਿੰਦਰ ਸਿੰਘ ਤਸਿੰਬਲੀ ਸਮੇਤ ਪਰਿਵਾਰ ਦੇ ਬਾਕੀ ਮੈਂਬਰ ਹਾਜ਼ਰ ਸਨ।
ਸਰਵਹਿੱਤਕਾਰੀ ਵਿੱਦਿਆ ਮੰਦਰ ਨੇ ਜਿੱਤੇ 64 ਤਮਗੇ
NEXT STORY