ਚੰਡੀਗੜ੍ਹ (ਕੌਸ਼ਲ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਵਿਦਿਆਰਥਣ ਬਨਪ੍ਰੀਤ ਕੌਰ ਆਲ ਇੰਡੀਆ ਇੰਟਰ ’ਵਰਸਿਟੀ ਮੁਕਾਬਲਿਆਂ ਲਈ ਕੁਆਲੀਫਾਈ ਕਰ ਗਈ ਹੈ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਸੁਰਮੁੱਖ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਲਏ ਗਏ ਟਰਾਇਲਾਂ ਵਿਚ ਇਹ ਵਿਦਿਆਰਥਣ ਅਸਾਨੀ ਨਾਲ਼ ਪਾਸ ਹੋ ਗਈ ਅਤੇ ਆਲ ਇੰਡੀਆ ਇੰਟਰ ’ਵਰਸਿਟੀ ਮਕਾਬਲਿਆਂ ਲਈ ਚੁਣੀ ਗਈ। ਇਸ ਤੋਂ ਪਹਿਲਾਂ ਅੰਤਰ ਕਾਲਜ ਮੁਕਾਬਲਿਆਂ ਵਿਚ ਇਸ ਵਿਦਿਆਰਥਣ ਨੇ ਇੱਕ ਚਾਂਦੀ ਤਮਗਾ ਅਤੇ ਦੋ ਕਾਂਸੀ ਦੇ ਤਮਗੇ ਵੀ ਜਿੱਤੇ ਸਨ। ਉਨ੍ਹਾਂ ਦੱਸਿਆ ਕਿ ਇਹ ਇਕ ਹੋਣਹਾਰ ਵਿਦਿਆਰਥਣ ਹੈ, ਜਿਸ ਨੇ ਪੜ੍ਹਾਈ ਤੇ ਖੇਡਾਂ ਦੇ ਨਾਲ਼-ਨਾਲ਼ ਐਨ. ਸੀ. ਸੀ. ਵਿਚ ਵੀ ਚੰਗਾ ਨਾਮ ਕਮਾਇਆ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਮੈਨੇਜਰ ਸੁਖਵਿੰਦਰ ਸਿੰਘ ਵਿਸਕੀ, ਸਕੱਤਰ ਜਗਵਿੰਦਰ ਸਿੰਘ, ਪ੍ਰਿੰਸੀਪਲ ਸੁਰਮੁੱਖ ਸਿੰਘ ਨੇ ਬਨਪ੍ਰੀਤ ਕੌਰ ਨੂੰ ਵਧਾਈ ਦਿੱਤੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਸਤਵੰਤ ਕੌਰ ਸਾਹੀ, ਪ੍ਰੋ. ਮਮਤਾ ਅਰੋੜਾ, ਪ੍ਰੋ. ਪ੍ਰਿਤਪਾਲ ਸਿੰਘ, ਪ੍ਰੋ. ਅਮਰਜੀਤ ਸਿੰਘ ਆਦਿ ਹਾਜ਼ਰ ਸਨ।
57 ਇੰਡਸਟਰੀਅਲ ਯੁੂਨਿਟਸ ਦੇ ਕੱਟੇ ਬਿਜਲੀ, ਵਾਟਰ ਤੇ ਸੀਵਰੇਜ ਕੁਨੈਕਸ਼ਨ
NEXT STORY