ਚੰਡੀਗੜ੍ਹ (ਅਨਿਲ)-ਸਥਾਨਕ ਪੁਲਸ ਵਲੋਂ ਅੱਜ ਮੁੱਖ ਬਾਜ਼ਾਰ ’ਚ ਦੁਕਾਨਾਂ ਦੇ ਅੱਗੇ ਕੀਤੇ ਗਏ ਨਾਜਾਇਜ਼ ਕਬਜ਼ੇ ਅਤੇ ਬਿਨਾ ਮਨਜ਼ੂਰੀ ਵੇਚੇ ਜਾ ਰਹੇ ਪਟਾਕਿਆਂ ਦੇ ਸਬੰਧ ਵਿਚ ਚੈਕਿੰਗ ਕੀਤੀ। ਥਾਣਾ ਮੁਖੀ ਮਹਿੰਦਰ ਸਿੰਘ ਦੀ ਅਗਵਾਈ ਵਿਚ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਪੁਲਸ ਟੀਮ ਨੇ ਦੁਕਾਨਾਂ ਦੀ ਜਾਂਚ ਕੀਤੀ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕਰਦੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਕੋਈ ਦੁਕਾਨਦਾਰ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦਾ ਸਾਮਾਨ ਜ਼ਬਤ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਗ਼ੈਰ-ਕਾਨੂੰਨੀ ਤੌਰ ’ਤੇ ਬਿਨਾਂ ਲਾਇਸੈਂਸ ਦੇ ਪਟਾਕਿਆਂ ਦੀ ਵਿਕਰੀ ਕਰਨ ਵਾਲਿਆਂ ’ਤੇ ਵੀ ਨਜ਼ਰ ਰੱਖੀ। ਹਾਲਾਂਕਿ ਅਜਿਹਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਤੌਰ ’ਤੇ ਬਿਨਾਂ ਮਨਜ਼ੂਰੀ ਦੇ ਪਟਾਕੇ ਵੇਚਣ ਵਾਲਿਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਠਾਕੁਰ ਬਣੇ ਦੇਸ਼ ਭਗਤ ਗਲੋਬਲ ਸਕੂਲ ਦੇ ਪ੍ਰਿੰਸੀਪਲ
NEXT STORY